01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ ਦੀ ‘ਹਿਸਾਬ ਮੰਗੋ ਰੈਲੀ’ ਲਈ ਵੱਡੀ ਗਿਣਤੀ ’ਚ ਲੋਕਾਂ ਨੂੰ ਲੈ ਕੇ ਪੁੱਜਾਂਗੇ- ਕੁਲਵਿੰਦਰ ਸਿੰਘ ਅਰਨੋਂ

ਪਾਤੜਾਂ, 31 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ‘ਹਿਸਾਬ ਮੰਗੋ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਕੁਲਵਿੰਦਰ ਸਿੰਘ ਅਰਨੋਂ ਜ਼ਿਲ੍ਹਾ ਜਨਰਲ ਸਕੱਤਰ ਅਤੇ ਵਾਈਸ ਚੇਅਰਮੈਨ, ਪੰਜਾਬ ਕਾਂਗਰਸ ਐੱਸ. ਸੀ.

ਅਜੀਤ ਡੈਸਕ 01-11-2026
ਪਾਤੜਾਂ, 31 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ‘ਹਿਸਾਬ ਮੰਗੋ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਕੁਲਵਿੰਦਰ ਸਿੰਘ ਅਰਨੋਂ ਜ਼ਿਲ੍ਹਾ ਜਨਰਲ ਸਕੱਤਰ ਅਤੇ ਵਾਈਸ ਚੇਅਰਮੈਨ, ਪੰਜਾਬ ਕਾਂਗਰਸ ਐੱਸ.ਸੀ. ਵਿੰਗ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਅਰਨੋਂ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਅਤੇ ਸੰਗਰੂਰ ਵਿਖੇ ਐੱਸ.ਸੀ. ਵਿਭਾਗ ਦੀਆਂ ਹੋਈਆਂ ਮੀਟਿੰਗਾਂ ਵਿਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਡਾ . ਰਾਜ ਕੁਮਾਰ ਵੇਰਕਾ, ਪੰਜਾਬ ਕਾਂਗਰਸ ਦੇ ਕੋ-ਇੰਚਾਰਜ ਹੀਨਾ ਕਾਵੜੇ ਅਤੇ ਪੰਜਾਬ ਐੱਸ.ਸੀ. ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ, ਗੁਰਸ਼ਰਨ ਕੌਰ ਰੰਧਾਵਾ, ਹਰਦਿਆਲ ਸਿੰਘ ਕੰਬੋਜ਼ ਸਮੇਤ ਹੋਰ ਆਗੂਆਂ ਵਲੋਂ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਅਤੇ ਪਾਰਟੀ ਹਾਈਕਮਾਨ ਵਲੋਂ ਅਤੇ ਸੀਨੀਅਰ ਆਗੂਆਂ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹਲਕਾ ਸ਼ੁਤਰਾਣਾ ਵਿਚ ਰੈਲੀ ਦੀਆਂ ਤਿਆਰੀਆਂ ਲਈ ਪੂਰੇ ਜ਼ੋਰ-ਸ਼ੋਰ ਨਾਲ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕਾ ਸ਼ੁਤਰਾਣਾ ਵਿਚ ਰੈਲੀ ਦੀਆਂ ਤਿਆਰੀਆਂ ਲਈ ਲਗਾਤਾਰ ਯਤਨ ਜਾਰੀ ਹਨ ਅਤੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਹਲਕੇ ਵਲੋਂ ਵੱਧ ਤੋਂ ਵੱਧ ਸ਼ਮੂਲੀਅਤ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਹਲਕਾ ਸ਼ੁਤਰਾਣਾ ਤੋਂ ਵਰਕਰਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਇਸ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਡਾ. ਜਸਵੰਤ ਸਿੰਘ ਵਲੋਂ ਨਾਨੋਵਾਲ ਤੇ ਸੰਘੋਲ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ‘ ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆਂ- ਬਲਿਹਾਰ ਸਿੰਘ ਸ਼ਮਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।