ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ-ਅੰਕਿਤ ਗੱਖੜ
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਵੱਖ-ਵੱਖ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਮਕਸਦ ਨਾਲ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਸੀ ਪਠਾਣਾਂ ਦੇ ਅੰਕਿਤ ਗੱਖੜ ਨੂੰ ਭਾਰਤੀ ਜਨਤਾ ਪਾਰਟੀ ਦੇ ਲੀਗਲ ਸੈੱਲ ਦਾ ਸਟੇਟ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ।
ਅੰਕਿਤ ਗੱਖੜ ਨੂੰ ਭਾਜਪਾ ਲੀਗਲ ਸੈੱਲ ਦਾ ਸਟੇਟ ਕੋ-ਕਨਵੀਨਰ ਨਿਯੁਕਤ ਹੋਣ ’ਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਸਨਮਾਨ ਕਰਦੇ ਹੋਏ। ਤਸਵੀਰ: ਕਰਨ
02-11-2026