02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਕਸ਼ੇ ਪਾਸ ਕਰਵਾਉਣ ਦੇ ਮਾਮਲੇ ’ਚ ਨਗਰ ਪੰਚਾਇਤ ਖਮਾਣੋਂ ਦੇ ਅਧਿਕਾਰੀਆਂ ’ਤੇ ਬਲਮਜੀਤ ਸਿੰਘ ਪ੍ਰਿੰਸੀ ਨੇ ਲਗਾਏ ਗੰਭੀਰ ਦੋਸ਼

ਖਮਾਣੋਂ, 1 ਨਵੰਬਰ (ਜੋਗਿੰਦਰ ਪਾਲ)–ਨਗਰ ਪੰਚਾਇਤ ਖਮਾਣੋਂ ਦੇ ਸਾਬਕਾ ਪ੍ਰਧਾਨ ਬਲਮਜੀਤ ਸਿੰਘ ਪ੍ਰਿੰਸੀ ਨੇ ਨਗਰ ਪੰਚਾਇਤ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਹੈ ਕਿ ਸ਼ਹਿਰ ਵਿਚ ਲੋਕਾਂ ਨੂੰ ਆਪਣੇ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣ ਵਿਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਕਥਿਤ ਤੌਰ ’ਤੇ ਰਿਸ਼ਵਤ ਦਾ ਬੋਲਬਾਲਾ ਹੈ ਅਤੇ ਜਿਹੜੇ ਲੋਕ ਨਿਯਮਾਂ ਅਨੁਸਾਰ ਆਪਣੇ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਦੇ ਕੇਸ ਪੈਂਡਿੰਗ ਪਏ ਹਨ, ਜਦਕਿ ਕਥਿਤ ਤੌਰ ’ਤੇ ਰਿਸ਼ਵਤ ਦੇਣ ਵਾਲਿਆਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ।

ਬਲਮਜੀਤ ਸਿੰਘ ਪ੍ਰਿੰਸੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ 02-11-2026
ਖਮਾਣੋਂ, 1 ਨਵੰਬਰ (ਜੋਗਿੰਦਰ ਪਾਲ)–ਨਗਰ ਪੰਚਾਇਤ ਖਮਾਣੋਂ ਦੇ ਸਾਬਕਾ ਪ੍ਰਧਾਨ ਬਲਮਜੀਤ ਸਿੰਘ ਪ੍ਰਿੰਸੀ ਨੇ ਨਗਰ ਪੰਚਾਇਤ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਹੈ ਕਿ ਸ਼ਹਿਰ ਵਿਚ ਲੋਕਾਂ ਨੂੰ ਆਪਣੇ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣ ਵਿਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਕਥਿਤ ਤੌਰ ’ਤੇ ਰਿਸ਼ਵਤ ਦਾ ਬੋਲਬਾਲਾ ਹੈ ਅਤੇ ਜਿਹੜੇ ਲੋਕ ਨਿਯਮਾਂ ਅਨੁਸਾਰ ਆਪਣੇ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਦੇ ਕੇਸ ਪੈਂਡਿੰਗ ਪਏ ਹਨ, ਜਦਕਿ ਕਥਿਤ ਤੌਰ ’ਤੇ ਰਿਸ਼ਵਤ ਦੇਣ ਵਾਲਿਆਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬਲਮਜੀਤ ਸਿੰਘ ਪ੍ਰਿੰਸੀ ਨੇ ਨਗਰ ਪੰਚਾਇਤ ਦੀਆਂ ਕਿਰਾਏ ’ਤੇ ਦਿੱਤੀਆਂ ਦੁਕਾਨਾਂ ਨੂੰ ਉਨ੍ਹਾਂ ਦੇ ਮੌਜੂਦਾ ਕਿਰਾਏਦਾਰਾਂ ਨੂੰ ਵੇਚਣ ਦੀ ਸਰਕਾਰ ਵਲੋਂ ਅਮਲ ਵਿਚ ਲਿਆਂਦੀ ਜਾ ਰਹੀ ਯੋਜਨਾ ’ਤੇ ਵੀ ਇਤਰਾਜ਼ ਜਤਾਇਆ। ਪੰਜਾਬ ਸਰਕਾਰ ਵਲੋਂ ਕਿਰਾਏਦਾਰਾਂ ਨੂੰ ਦੁਕਾਨਾਂ ਦੇ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਸਕੀਮ ਤਹਿਤ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਸਥਾਨਕ ਸਰਕਾਰਾਂ (ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ) ਦੀਆਂ ਦੁਕਾਨਾਂ ਵਿਚ ਲੰਬੇ ਸਮੇਂ ਤੋਂ ਬੈਠੇ ਕਿਰਾਏਦਾਰਾਂ ਨੂੰ ਉਨ੍ਹਾਂ ਦੀਆਂ ਦੁਕਾਨਾਂ ਦੇ ਪੱਕੇ ਮਾਲਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਯੋਜਨਾ ਮੰਦਭਾਗੀ ਹੈ ਅਤੇ ਇਸ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਹੋ ਰਹੀ ਆਮਦਨ ਵੀ ਬਿਲਕੁਲ ਬੰਦ ਹੋ ਜਾਵੇਗੀ।
ਪਿਛਲੀ ਖ਼ਬਰ ਰਾਜੂ ਖੰਨਾ ਨੇ ਸਰਬੱਤ ਦੇ ਭਲੇ, ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕੀਤੀ ਅਰਦਾਸ ਅਗਲੀ ਖ਼ਬਰ ਨਕਾਬਪੋਸ਼ ਲੁਟੇਰਿਆਂ ਨੇ ਮੈਡੀਕਲ ਸਟੋਰ ਮਾਲਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ ਪੀੜਤ ਦਾ ਹਾਲ-ਚਾਲ ਜਾਣਨ ਪਹੁੰਚੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।