02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ‘ਪੋਕਸੋ ਐਕਟ ਅਤੇ ਸੁਰੱਖਿਅਤ ਬਚਪਨ’ ਸੰਬੰਧੀ ਜਾਗਰੂਕਤਾ ਨਾਟਕ ਦਾ ਮੰਚਨ

ਮੰਡੀ ਗੋਬਿੰਦਗੜ੍ਹ , 1 ਨਵੰਬਰ ( ਇਕਬਾਲਦੀਪ ਸੰਧੂ )- ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ - ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ ) ਰਵਿੰਦਰ ਕੌਰ ਅਤੇ ਦੀਪਕ ਕੁਮਾਰ ਜ਼ਿਲ੍ਹਾ ਨੋਡਲ ਅਫ਼ਸਰ ਪੋਕਸੋ ਦੀ ਯੋਗ ਅਗਵਾਈ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਪੋਕਸੋ ਐਕਟ ਸਬੰਧੀ ਵਿਸ਼ੇਸ਼ ਜਾਗਰੂਕਤਾ ਨਾਟਕ ਕਰਵਾਇਆ ਗਿਆ । ਇਸ ਮੌਕੇ ਰਿਮਟ ਯੂਨੀਵਰਸਿਟੀ , ਮੰਡੀ ਗੋਬਿੰਦਗੜ੍ਹ ਦੀ ਨਾਟਕ ਟੀਮ ਵਲੋਂ ਅਰਸ਼ਦੀਪ ਸਿੰਘ ਅਤੇ ਵਿਸ਼ਵ ਗਾਬਾ ਦੀ ਅਗਵਾਈ ਹੇਠ ਸਕੂਲ ਦੇ ਮੰਚ ’ ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ ।

ਅਜੀਤ ਡੈਸਕ 02-11-2026
ਮੰਡੀ ਗੋਬਿੰਦਗੜ੍ਹ , 1 ਨਵੰਬਰ ( ਇਕਬਾਲਦੀਪ ਸੰਧੂ )- ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ - ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ ) ਰਵਿੰਦਰ ਕੌਰ ਅਤੇ ਦੀਪਕ ਕੁਮਾਰ ਜ਼ਿਲ੍ਹਾ ਨੋਡਲ ਅਫ਼ਸਰ ਪੋਕਸੋ ਦੀ ਯੋਗ ਅਗਵਾਈ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਪੋਕਸੋ ਐਕਟ ਸਬੰਧੀ ਵਿਸ਼ੇਸ਼ ਜਾਗਰੂਕਤਾ ਨਾਟਕ ਕਰਵਾਇਆ ਗਿਆ । ਇਸ ਮੌਕੇ ਰਿਮਟ ਯੂਨੀਵਰਸਿਟੀ , ਮੰਡੀ ਗੋਬਿੰਦਗੜ੍ਹ ਦੀ ਨਾਟਕ ਟੀਮ ਵਲੋਂ ਅਰਸ਼ਦੀਪ ਸਿੰਘ ਅਤੇ ਵਿਸ਼ਵ ਗਾਬਾ ਦੀ ਅਗਵਾਈ ਹੇਠ ਸਕੂਲ ਦੇ ਮੰਚ ’ ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ । ਨਾਟਕ ਰਾਹੀਂ ਬੱਚਿਆਂ ਦੇ ਸਰੀਰਕ ਅਤੇ ਜਿਨਸੀ ਸ਼ੋਸ਼ਣ ਵਰਗੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਪੋਕਸੋ ਐਕਟ , ਸੁਰੱਖਿਅਤ ਅਤੇ ਅਸੁਰੱਖਿਅਤ ਛੋਹ , ਆਪਣੇ ਅਧਿਕਾਰਾਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਜਾਣਕਾਰੀ ਮਾਪਿਆਂ , ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨੂੰ ਦੇਣ ਸਬੰਧੀ ਜਾਗਰੂਕ ਕੀਤਾ ਗਿਆ । ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਅਤੇ ਬੀ . ਐਨ . ਓ . ਸਰਿਤਾ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਰੱਖਿਅਤ ਬਚਪਨ ਹਰ ਬੱਚੇ ਦਾ ਮੁੱਢਲਾ ਅਧਿਕਾਰ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਅਣਜਾਣ ਵਿਅਕਤੀਆਂ ਅਤੇ ਮਾੜੇ ਸਮਾਜਿਕ ਅਨਸਰਾਂ ਤੋਂ ਸੁਚੇਤ ਰਹਿਣ , ਕਿਸੇ ਵੀ ਤਰ੍ਹਾਂ ਦੇ ਗ਼ਲਤ ਵਿਵਹਾਰ ਨੂੰ ਚੁੱਪ - ਚਾਪ ਸਹਿਣ ਦੀ ਬਜਾਏ ਨਿਡਰ ਹੋ ਕੇ ਉਸ ਵਿਰੁੱਧ ਆਵਾਜ਼ ਉਠਾਉਣ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਲਈ ਪ੍ਰੇਰਿਤ ਕੀਤਾ । ਸਮਾਗਮ ਦੇ ਅੰਤ ਵਿੱਚ ਸਰਿਤਾ ਸਿੰਗਲਾ ਵਲੋਂ ਰਿਮਟ ਯੂਨੀਵਰਸਿਟੀ ਦੀ ਸਮੁੱਚੀ ਨਾਟਕ ਟੀਮ ਦਾ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਟੀਮ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਪਹੁੰਚ ਕੇ ਜਾਣਿਆ ਹਾਲਚਾਲ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।