ਗੁਰਮਤਿ ਸਮਾਗਮ ਅਤੇ ਭੋਰਾ ਸਾਹਿਬ ਦਾ ਉਦਘਾਟਨ ਸਮਾਰੋਹ 6 ਨੂੰ ਨੰਦਪੁਰ (ਕਲੌੜ) ਵਿਖੇ ਹੋਵੇਗਾ- ਕਮਲਜੀਤ ਸਿੰਘ ਹਾਂਸ
ਬਸੀ ਪਠਾਣਾਂ, 1 ਨਵੰਬਰ (ਰਾਜਿੰਦਰ ਸ਼ਰਮਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 6 ਨਵੰਬਰ ਨੂੰ ਪਿੰਡ ਨੰਦਪੁਰ (ਕਲੌੜ) ਵਿਖੇ ਕਰਵਾਏ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮ ਅਤੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਮਲਜੀਤ ਸਿੰਘ ਹਾਂਸ ਨੇ ਦੱਸਿਆ ਕਿ ਇਹ ਸਮਾਗਮ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੰਦਪੁਰ (ਕਲੌੜ) ਵਿਖੇ ਭੋਰਾ ਸਾਹਿਬ ਦੀ ਉਸਾਰੀ ਸੰਪੂਰਨ ਹੋਣ ਮੌਕੇ ਕਰਵਾਇਆ ਜਾ ਰਿਹਾ ਹੈ।
ਬਸੀ ਪਠਾਣਾਂ, 1 ਨਵੰਬਰ (ਰਾਜਿੰਦਰ ਸ਼ਰਮਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 6 ਨਵੰਬਰ ਨੂੰ ਪਿੰਡ ਨੰਦਪੁਰ (ਕਲੌੜ) ਵਿਖੇ ਕਰਵਾਏ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮ ਅਤੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਮਲਜੀਤ ਸਿੰਘ ਹਾਂਸ ਨੇ ਦੱਸਿਆ ਕਿ ਇਹ ਸਮਾਗਮ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੰਦਪੁਰ (ਕਲੌੜ) ਵਿਖੇ ਭੋਰਾ ਸਾਹਿਬ ਦੀ ਉਸਾਰੀ ਸੰਪੂਰਨ ਹੋਣ ਮੌਕੇ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 4 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 6 ਨਵੰਬਰ ਨੂੰ ਸਵੇਰੇ 9:30 ਵਜੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਜਿਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਉਚੇਚੇ ਤੌਰ ਤੇ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਸੰਤਾਂ-ਮਹਾਂਪੁਰਸ਼ਾਂ ’ ਚ ਸ਼ਾਮਿਲ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਸੰਤ ਬਾਬਾ ਬਲਜਿੰਦਰ ਸਿੰਘ ਸੂਰਾਪੁਰ, ਸੰਤ ਬਾਬਾ ਲੱਖਾ ਸਿੰਘ ਡੇਰਾ ਬਾਬਾ ਕਲਿਆਣ ਦਾਸ ਸਿੰਘ, ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲੇ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਸਮਾਗਮ ਵਿਚ ਭਾਈ ਜਤਿੰਦਰ ਸਿੰਘ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ, ਭਾਈ ਦਿਲਬਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਭਾਈ ਬਹਾਦਰ ਸਿੰਘ ਸ਼ੌਂਕੀ ਢਾਡੀ ਜਥਾ ਥਾਬਲਾਂ ਵਾਲੇ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਵਿਚਾਰਧਾਰਾ ਅਤੇ ਸਿੱਖੀ ਸਿਧਾਂਤਾਂ, ਢਾਡੀ ਬਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਭਾਈ ਨਛੱਤਰ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਹੋਰ ਪ੍ਰਸਿੱਧ ਕੀਰਤਨੀ ਜਥੇ ਵੀ ਹਾਜ਼ਰੀ ਭਰਨਗੇ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਮੇਟੀ ਪ੍ਰਧਾਨ ਕਮਲਜੀਤ ਸਿੰਘ ਹਾਂਸ, ਮੈਨੇਜਰ ਰਣਧੀਰ ਸਿੰਘ, ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ, ਮੀਤ ਪ੍ਰਧਾਨ ਕੇਹਰ ਸਿੰਘ ਕੰਗ, ਕਮੇਟੀ ਮੈਂਬਰ ਬੀਬੀ ਸੋਮਜੀਤ ਕੌਰ, ਸਵਰਨ ਸਿੰਘ, ਮੇਜਰ ਸਿੰਘ, ਜਗੀਰ ਸਿੰਘ, ਸੁਰਿੰਦਰ ਸਿੰਘ, ਨੰਬਰਦਾਰ ਪ੍ਰਭਦਿਆਲ ਸਿੰਘ, ਹਰਪ੍ਰੀਤ ਸਿੰਘ ਕਾਕਾ, ਗੁਰਪ੍ਰੀਤ ਸਿੰਘ ਫ਼ੌਜੀ ਹਾਜ਼ਰ ਸਨ।