ਵਿਧਾਇਕ ਗੈਰੀ ਬੜਿੰਗ ਨੂੰ ਉਮੀਦਵਾਰ ਐਲਾਨੇ ਜਾਣ ’ ਤੇ ਯਾਦਵਿੰਦਰ ਮਾਨਗੜ੍ਹ ਤੇ ਸਰਪੰਚ ਜਸਮੇਲ ਸਿੰਘ ਨੇ ਕੀਤਾ ਸਵਾਗਤ
ਅਮਲੋਹ, 2 ਨਵੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦਾ ਹਰੀਪੁਰ ਸੁਸਾਇਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ ਤੇ ਸਰਪੰਚ ਜਸਮੇਲ ਸਿੰਘ ਵਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਗੈਰੀ ਬੜਿੰਗ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਅਜੀਤ ਡੈਸਕ
03-11-2026