ਸੰਗਰੂਰ ਇਨਸਾਫ਼ ਰੈਲੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਕਰਨਗੇ ਸ਼ਿਰਕਤ-ਨਾਗਰਾ
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਸੰਗਰੂਰ ਵਿਖੇ 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਸ਼ਿਰਕਤ ਕਰਨਗੇ। ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰ ਪੂਰੇ ਜੋਸ਼ ਨਾਲ ਤਿਆਰੀਆਂ ਵਿਚ ਜੁਟੇ ਹੋਏ ਹਨ।
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਸੰਗਰੂਰ ਵਿਖੇ 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਸ਼ਿਰਕਤ ਕਰਨਗੇ। ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰ ਪੂਰੇ ਜੋਸ਼ ਨਾਲ ਤਿਆਰੀਆਂ ਵਿਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਸਾਬਤ ਹੋਵੇਗੀ। ਇਸ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਨੂੰ ਸਫਲ ਬਣਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਪ੍ਰਧਾਨ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਰਬਜੀਤ ਸਿੰਘ ਰਾਮਪੁਰ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਇੰਦਰਜੀਤ ਸਿੰਘ ਬੀਬੀਪੁਰ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਸੰਤ ਰਾਮ, ਰਾਜਵੀਰ ਸਿੰਘ ਰੰਧਾਵਾ, ਤੇਜਿੰਦਰ ਸ਼ੈਲੀ, ਲਾਭ ਸਿੰਘ, ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।