ਡਿਵਾਈਨ ਲਾਈਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਉਤਸਵ
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਸ਼ੁੱਭ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦੇ ਮਨੋਰੰਜਨ ਲਈ ਦੀਵਾਲੀ ਉਤਸਵ ਦਾ ਆਯੋਜਨ ਕੀਤਾ ਗਿਆ। ਦੀਵਾਲੀ ਫੇਟ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਦਿਲਚਸਪ ਖੇਡਾਂ, ਮਨੋਰੰਜਕ ਝੂਲਿਆਂ ਅਤੇ ਖਾਣ-ਪੀਣ ਦੀਆਂ ਕਈ ਤਰ੍ਹਾਂ ਦੀਆਂ ਸਟਾਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਸ਼ੁੱਭ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦੇ ਮਨੋਰੰਜਨ ਲਈ ਦੀਵਾਲੀ ਉਤਸਵ ਦਾ ਆਯੋਜਨ ਕੀਤਾ ਗਿਆ। ਦੀਵਾਲੀ ਫੇਟ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਦਿਲਚਸਪ ਖੇਡਾਂ, ਮਨੋਰੰਜਕ ਝੂਲਿਆਂ ਅਤੇ ਖਾਣ-ਪੀਣ ਦੀਆਂ ਕਈ ਤਰ੍ਹਾਂ ਦੀਆਂ ਸਟਾਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਬੱਚਿਆਂ ਨੇ ਵੱਖ-ਵੱਖ ਖੇਡਾਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪਸੰਦ ਦੇ ਸੁਆਦੀ ਪਕਵਾਨਾਂ ਦਾ ਆਨੰਦ ਮਾਣਿਆ। ਇਸ ਮੌਕੇ ਸਕੂਲ ਵਲੋਂ ਲੱਕੀ ਡਰਾਅ ਵੀ ਕੱਢਿਆ ਗਿਆ, ਜਿਸ ਵਿਚ ਬੱਚਿਆਂ ਨੂੰ ਕਈ ਆਕਰਸ਼ਕ ਤੋਹਫ਼ੇ ਦਿੱਤੇ ਗਏ। ਇਸ ਮੌਕੇ ਸਕੂਲ ਦੀ ਸੈਕਟਰੀ-ਕਮ-ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣਾ ਅਤੇ ਉਨ੍ਹਾਂ ਨੂੰ ਖ਼ੁਸ਼ੀਆਂ ਭਰਿਆ ਤੇ ਯਾਦਗਾਰੀ ਮਾਹੌਲ ਪ੍ਰਦਾਨ ਕਰਨਾ ਹੀ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਮਾਗਮ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਤਿਉਹਾਰ ਸਾਡੇ ਜੀਵਨ ਵਿਚ ਖ਼ੁਸ਼ੀਆਂ, ਪਿਆਰ ਅਤੇ ਆਪਸੀ ਸਾਂਝ ਦਾ ਸੰਦੇਸ਼ ਲੈ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਬੱਚਿਆਂ ਨੂੰ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਹੈ। ਅਜਿਹੀਆਂ ਮਨੋਰੰਜਕ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਮਿਲਵਰਤਣ ਅਤੇ ਸਮਾਜਿਕ ਸਾਂਝ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।