04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬਸੀ ਪਠਾਣਾਂ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਇਨਸਾਫ਼ ਰੈਲੀ ’ ਚ ਹੋਵੇਗਾ ਸ਼ਾਮਿਲ - ਐਡਵੋਕੇਟ ਗੁਰਜੀਤ ਸਿੰਘ ਮਾਰਵਾ

ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਆਯੋਜਿਤ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਬਸੀ ਪਠਾਣਾਂ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੈਲੀ ਵਿਚ ਹਲਕਾ ਬਸੀ ਪਠਾਣਾਂ ਤੋਂ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਸ਼ਾਮਿਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਯੂਥ ਕਾਂਗਰਸ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਦੱਸਿਆ ਕਿ ਰੈਲੀ ਲਈ ਬਸੀ ਪਠਾਣਾਂ ਦੇ ਮਾਡਰਨ ਰਿਜੋਰਟ ਤੋਂ ਸਵੇਰੇ ਸਾਢੇ 8 ਵਜੇ ਕਾਂਗਰਸੀ ਵਰਕਰ ਵੱਡੇ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਣਗੇ ਜਿਸ ਨੂੰ ਲੈ ਕੇ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਰੈਲੀ ਨੂੰ ਲੈ ਕੇ ਵੱਡੇ ਪੱਧਰ ਤੇ ਤਿਆਰੀਆਂ ਚੱਲ ਰਹੀਆਂ ਹਨ।

ਅਜੀਤ ਡੈਸਕ 04-11-2026
ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਆਯੋਜਿਤ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਬਸੀ ਪਠਾਣਾਂ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੈਲੀ ਵਿਚ ਹਲਕਾ ਬਸੀ ਪਠਾਣਾਂ ਤੋਂ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਸ਼ਾਮਿਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਯੂਥ ਕਾਂਗਰਸ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਦੱਸਿਆ ਕਿ ਰੈਲੀ ਲਈ ਬਸੀ ਪਠਾਣਾਂ ਦੇ ਮਾਡਰਨ ਰਿਜੋਰਟ ਤੋਂ ਸਵੇਰੇ ਸਾਢੇ 8 ਵਜੇ ਕਾਂਗਰਸੀ ਵਰਕਰ ਵੱਡੇ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਣਗੇ ਜਿਸ ਨੂੰ ਲੈ ਕੇ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਰੈਲੀ ਨੂੰ ਲੈ ਕੇ ਵੱਡੇ ਪੱਧਰ ਤੇ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਰੈਲੀ ਵਿਚ ਆਉਣ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਹ ਇਨਸਾਫ਼ ਰੈਲੀ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਨ ਦਾ ਮੰਚ ਬਣੇਗੀ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ, ਨਸ਼ਿਆਂ ਦਾ ਵੱਧਦਾ ਮੁੱਦਾ, ਬੇਰੁਜ਼ਗਾਰੀ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸਮੇਤ ਸੂਬੇ ਨਾਲ ਜੁੜੇ ਹੋਰ ਅਹਿਮ ਮੁੱਦੇ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਰੋਧੀ ਧਿਰ ਵਜੋਂ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਕੰਮਕਾਜ ਬਾਰੇ ਸਵਾਲ ਉਠਾਉਂਦੀ ਰਹੀ ਹੈ ਅਤੇ ਇਸ ਰੈਲੀ ਰਾਹੀਂ ਸਰਕਾਰ ਦੇ ਚੋਣ ਵਾਅਦਿਆਂ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਵਾਬਦੇਹੀ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਬਸੀ ਪਠਾਣਾਂ ਹਲਕੇ ਦੇ ਆਗੂਆਂ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸੰਗਰੂਰ ਦੀ ਇਸ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਕਰੋੜਾਂ ਦੀ ਲਾਗਤ ਨਾਲ ਬਣੀ ਨਵੀਂ ਸੜਕ ਦੇ ਟੁੱਟਣ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ - ਐਡਵੋਕੇਟ ਧਾਰਨੀ ਅਗਲੀ ਖ਼ਬਰ ਖਮਾਣੋਂ ’ ਚ ਨੌਜਵਾਨ ਨਾਲ ਪ੍ਰਵਾਸੀ ਮਜ਼ਦੂਰਾਂ ਵਲੋਂ ਕੇਸਾਂ ਤੇ ਪਗੜੀ ਦੀ ਕੀਤੀ ਬੇਅਦਬੀ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।