04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਗਰੂਰ ਵਿਖੇ ਇਨਸਾਫ਼ ਰੈਲੀ ਵਿਚ ਅਮਲੋਹ ਹਲਕੇ ਤੋਂ ਵੱਡੀ ਗਿਣਤੀ ਵਿਚ ਲੋਕ ਕਰਨਗੇ ਸ਼ਮੂਲੀਅਤ-ਰਣਦੀਪ ਸਿੰਘ ਨਾਭਾ

ਅਮਲੋਹ, 3 ਨਵੰਬਰ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅਮਲੋਹ ਹਲਕੇ ਦੇ ਵਸਨੀਕਾਂ ਨੂੰ ਕਾਂਗਰਸ ਪਾਰਟੀ ਵਲੋਂ ਸੰਗਰੂਰ ਦੇ ਪਿੰਡ ਭਾਗੋਵਾਲ ਵਿਖੇ 4 ਨਵੰਬਰ ਨੂੰ ਕਰਵਾਈ ਜਾ ਰਹੀ ਇਨਸਾਫ਼ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ ਅਤੇ ਸੂਬੇ ਦੇ ਮੌਜੂਦਾ ਹਾਲਤਾਂ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ।

ਅਜੀਤ ਡੈਸਕ 04-11-2026
ਅਮਲੋਹ, 3 ਨਵੰਬਰ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅਮਲੋਹ ਹਲਕੇ ਦੇ ਵਸਨੀਕਾਂ ਨੂੰ ਕਾਂਗਰਸ ਪਾਰਟੀ ਵਲੋਂ ਸੰਗਰੂਰ ਦੇ ਪਿੰਡ ਭਾਗੋਵਾਲ ਵਿਖੇ 4 ਨਵੰਬਰ ਨੂੰ ਕਰਵਾਈ ਜਾ ਰਹੀ ਇਨਸਾਫ਼ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ ਅਤੇ ਸੂਬੇ ਦੇ ਮੌਜੂਦਾ ਹਾਲਤਾਂ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਇਕੱਠ ਪੱਖੋਂ ਇਤਿਹਾਸਕ ਹੋਵੇਗੀ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਸ਼ਿਰਕਤ ਕਰਨਗੇ। ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਵਿਚ ਤਸ਼ੱਦਦ, ਅੱਤਿਆਚਾਰ, ਲੁੱਟ-ਖਸੁੱਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁੱਦਿਆਂ ਸਬੰਧੀ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਇਹ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਅਮਲੋਹ ਹਲਕੇ ਦੇ ਸ਼ਹਿਰ ਵਾਸੀਆਂ, ਪਿੰਡਾਂ ਦੇ ਲੋਕਾਂ ਅਤੇ ਮੰਡੀ ਗੋਬਿੰਦਗੜ੍ਹ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 8 ਵਜੇ ਤੱਕ ਅਮਲੋਹ ਦੇ ਡਾ. ਬੀ.ਆਰ. ਅੰਬੇਡਕਰ ਬੱਸ ਅੱਡੇ ਵਿਖੇ ਪਹੁੰਚਣ, ਤਾਂ ਜੋ ਸਾਰੇ ਇਕੱਠੇ ਹੋ ਕੇ ਸਮੇਂ ਸਿਰ ਸੰਗਰੂਰ ਲਈ ਰਵਾਨਾ ਹੋ ਸਕਣ। ਇਸ ਮੌਕੇ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸੰਗਰੂਰ ਇਨਸਾਫ਼ ਰੈਲੀ ਵਿਚ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ’ ਚ ਕਰਨਗੇ ਸ਼ਮੂਲੀਅਤ - ਹਰਿੰਦਰ ਸਿੰਘ ਮੂਲੇਪੁਰ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਆਮ ਖ਼ਾਸ ਬਾਗ਼ ਰੋਡ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।