ਭਾਈ ਰਵਿੰਦਰ ਸਿੰਘ ਖ਼ਾਲਸਾ, ਇੰਦਰਜੀਤ ਸਿੰਘ ਚਤਰਪੁਰਾ ਅਮੋਲਕ ਸਿੰਘ ਵਿਰਕ
ਅਮਲੋਹ, 3 ਨਵੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫ਼ਾਰਸ਼ ਤੇ ਪਾਰਟੀ ਦੇ ਤਿੰਨ ਆਗੂਆਂ ਨੂੰ ਉੱਚ ਅਹੁਦੇ ਦੇ ਕੇ ਪਾਰਟੀ ਅੰਦਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਨ੍ਹਾਂ ਆਗੂਆਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਸੂਬਾ ਮੀਤ ਪ੍ਰਧਾਨ, ਸੀਨੀਅਰ ਆਗੂ ਇੰਦਰਜੀਤ ਸਿੰਘ ਚਤਰਪੁਰਾ ਅਤੇ ਅਮੋਲਕ ਸਿੰਘ ਵਿਰਕ ਕੁੰਜਾਰੀ ਨੂੰ ਪਾਰਟੀ ਦੀ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਅਮਲੋਹ, 3 ਨਵੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫ਼ਾਰਸ਼ ਤੇ ਪਾਰਟੀ ਦੇ ਤਿੰਨ ਆਗੂਆਂ ਨੂੰ ਉੱਚ ਅਹੁਦੇ ਦੇ ਕੇ ਪਾਰਟੀ ਅੰਦਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਨ੍ਹਾਂ ਆਗੂਆਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਸੂਬਾ ਮੀਤ ਪ੍ਰਧਾਨ, ਸੀਨੀਅਰ ਆਗੂ ਇੰਦਰਜੀਤ ਸਿੰਘ ਚਤਰਪੁਰਾ ਅਤੇ ਅਮੋਲਕ ਸਿੰਘ ਵਿਰਕ ਕੁੰਜਾਰੀ ਨੂੰ ਪਾਰਟੀ ਦੀ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਰਾਜੂ ਖੰਨਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜ਼ਿਨ੍ਹਾਂ ਵਲੋਂ ਹਲਕਾ ਅਮਲੋਹ ਦੇ ਆਗੂਆਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਤੋਂ ਆਸ ਪ੍ਰਗਟਾਈ ਕਿ ਉਹ ਹਮੇਸ਼ਾ ਦੀ ਤਰ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਮੈਂਬਰ ਪੀ.ਏ.ਸੀ ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕੁਲਦੀਪ ਸਿੰਘ ਮੁੱਢੜ੍ਹੀਆਂ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰਜੁਨ ਸਿੰਘ ਅਮਲੋਹ, ਜਥੇਦਾਰ ਜਰਨੈਲ ਸਿੰਘ ਮਾਜਰੀ, ਸੂਬਾ ਮੀਤ ਪ੍ਰਧਾਨ ਹਰਮਿੰਦਰ ਸਿੰਘ ਕੁੰਭੜਾ, ਸੂਬਾ ਮੀਤ ਪ੍ਰਧਾਨ ਭਿੰਦਰ ਸਿੰਘ, ਜਥੇਦਾਰ ਹਰਬੰਸ ਸਿੰਘ ਬਡਾਲੀ, ਆਦਿ ਪ੍ਰਮੁੱਖ ਹਨ।