ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 7 ਨੂੰ
ਖਮਾਣੋਂ, 4 ਨਵੰਬਰ (ਜੋਗਿੰਦਰ ਪਾਲ)- ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 7 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਵਿਖੇ ਸਵੇਰੇ 10 ਵਜੇ ਹੋਵੇਗੀ। ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ ਹੈ।
ਅਜੀਤ ਡੈਸਕ
05-11-2026