05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾਤਾ ਗੁਜਰੀ ਕਾਲਜ ਵਿਖੇ ਬੌਧਿਕ ਸੰਪਤੀ ਅਧਿਕਾਰਾਂ ’ਤੇ ਵਿਸ਼ੇਸ਼ ਲੈਕਚਰ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਵਲੋਂ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਬੌਧਿਕ ਸੰਪਤੀ ਅਧਿਕਾਰਾਂ (ਇੰਟਲੈਕਚੁਅਲ ਪ੍ਰਾਪਰਟੀ ਰਾਈਟਸ) ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੌਧਿਕ ਸੰਪਤੀ ਦੀ ਸੁਰੱਖਿਆ, ਪੇਟੈਂਟ ਪ੍ਰਕਿਰਿਆ ਅਤੇ ਨਵੀਨਤਾਕਾਰੀ ਵਿਚਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਅਜੀਤ ਡੈਸਕ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਵਲੋਂ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਬੌਧਿਕ ਸੰਪਤੀ ਅਧਿਕਾਰਾਂ (ਇੰਟਲੈਕਚੁਅਲ ਪ੍ਰਾਪਰਟੀ ਰਾਈਟਸ) ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੌਧਿਕ ਸੰਪਤੀ ਦੀ ਸੁਰੱਖਿਆ, ਪੇਟੈਂਟ ਪ੍ਰਕਿਰਿਆ ਅਤੇ ਨਵੀਨਤਾਕਾਰੀ ਵਿਚਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਜੁਝਾਰ ਸਿੰਘ ਨੇ ਮਾਹਿਰ ਵਜੋਂ ਸ਼ਿਰਕਤ ਕਰਦਿਆਂ ਬੌਧਿਕ ਸੰਪਤੀ ਅਧਿਕਾਰਾਂ, ਪੇਟੈਂਟ ਅਤੇ ਖੋਜ ਕਾਰਜਾਂ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਭਰਪੂਰ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਨਵੀਨਤਾਕਾਰੀ ਸੋਚ ਅਪਣਾਉਣ, ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਆਪਣੇ ਬੌਧਿਕ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਜੁਝਾਰ ਸਿੰਘ ਨੇ ਖੇਤੀਬਾੜੀ ਤੇ ਫੂਡ ਟੈਕਨਾਲੋਜੀ ਵਿਭਾਗਾਂ ਵਲੋਂ ਪ੍ਰਾਪਤ ਕੀਤੇ ਪੇਟੈਂਟਾਂ ਬਾਰੇ ਜਾਣਕਾਰੀ ਦਿੰਦਿਆਂ ਨਵੀਨਤਾਕਾਰੀ ਵਿਚਾਰਾਂ ਅਤੇ ਖੋਜ ਕਾਰਜਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਦੇ ਅਖੀਰ ਵਿਚ ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਰੋਹਿਤ ਕੁਮਾਰ, ਡਾ. ਪਿੰਕੂ ਸਿੰਘ, ਪ੍ਰੋ. ਅਮਨਦੀਪ ਕੌਰ ਸਮੇਤ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਡਾ. ਰਣਜੀਤ ਕੌਰ ਗੁਰੂ ਨੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ 17 ਨੂੰ... ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਜਿੱਤੇ ਤਿੰਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।