08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਅਮਲੋਹ, 7 ਨਵੰਬਰ (ਕੇਵਲ ਸਿੰਘ)-ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰਦੀਪ ਬਾਂਸਲ ਦੀ ਪੇ੍ਰਰਨਾ ਸਦਕਾ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵੇ, ਗ੍ਰੀਟਿੰਗ ਕਾਰਡ ਤੇ ਸਜਾਵਟੀ ਵਸਤਾਂ ਤਿਆਰ ਕਰਕੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 08-11-2026
ਅਮਲੋਹ, 7 ਨਵੰਬਰ (ਕੇਵਲ ਸਿੰਘ)-ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰਦੀਪ ਬਾਂਸਲ ਦੀ ਪੇ੍ਰਰਨਾ ਸਦਕਾ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵੇ, ਗ੍ਰੀਟਿੰਗ ਕਾਰਡ ਤੇ ਸਜਾਵਟੀ ਵਸਤਾਂ ਤਿਆਰ ਕਰਕੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਮੈਨੇਜਰ ਰਾਕੇਸ਼ ਕੁਮਾਰ ਗਰਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮਠਿਆਈਆਂ ਵੰਡ ਕੇ ਬੱਚਿਆਂ ਦਾ ਉਤਸ਼ਾਹ ਵਧਾਇਆ। ਮੁੱਖ ਅਧਿਆਪਕਾ ਆਂਚਲ ਰਾਣੀ ਸਮੇਤ ਸਮੂਹ ਅਧਿਆਪਕਾਂ ਨੇ ਬੱਚਿਆਂ ਨੂੰ ਦੀਵਾਲੀ ਦੇ ਧਾਰਮਿਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਲਖਣਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ ਅਗਲੀ ਖ਼ਬਰ ਜੈਨ ਸਭਾ ਵਲੋਂ ਝੁੱਗੀ ਝੌਂਪੜੀ ਵਾਲਿਆਂ ਨੂੰ ਮਠਿਆਈ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।