08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਮਾਜ ਸੇਵੀ ਸੰਤੌਖ ਸਿੰਘ ਖਿੰਡਾਂ ਅਤੇ ਗੁਰਮੇਲ ਸਿੰਘ ਖਿੰਡਾਂ ਨੂੰ ਸਦਮਾ ਮਾਤਾ ਦਾ ਦਿਹਾਂਤ

ਪਾਤੜਾਂ, 7 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੇ ਉੱਘੇ ਸਮਾਜਸੇਵੀ ਅਤੇ ਰਾਜਨੀਤਕ ਆਗੂ ਸੰਤੌਖ ਸਿੰਘ ਖਿੰਡਾਂ ਅਤੇ ਅਰਜੀਨਵੀਸ ਗੁਰਮੇਲ ਸਿੰਘ ਖਿੰਡਾਂ ਸਮੇਤ ਸਮੁੱਚੇ ਖਿੰਡਾ ਪਰਿਵਾਰ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਬਜੁਰਗ ਮਾਤਾ ਚਰਨ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ ਉਹ 95 ਵਰਿਆਂ ਦੇ ਸਨ। ਮਾਤਾ ਦੇ ਅਕਾਲ ਚਲਾਣੇ ਨੂੰ ਲੈ ਕੇ ਹਲਕਾ ਸ਼ੁਤਰਾਣਾਂ ਦੀਆਂ ਸਾਰੀਆਂ ਰਾਜਨੀਤਿਕ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਖਿੰਡਾਂਵ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਅਜੀਤ ਡੈਸਕ 08-11-2026
ਪਾਤੜਾਂ, 7 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੇ ਉੱਘੇ ਸਮਾਜਸੇਵੀ ਅਤੇ ਰਾਜਨੀਤਕ ਆਗੂ ਸੰਤੌਖ ਸਿੰਘ ਖਿੰਡਾਂ ਅਤੇ ਅਰਜੀਨਵੀਸ ਗੁਰਮੇਲ ਸਿੰਘ ਖਿੰਡਾਂ ਸਮੇਤ ਸਮੁੱਚੇ ਖਿੰਡਾ ਪਰਿਵਾਰ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਬਜੁਰਗ ਮਾਤਾ ਚਰਨ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ ਉਹ 95 ਵਰਿਆਂ ਦੇ ਸਨ।ਮਾਤਾ ਦੇ ਅਕਾਲ ਚਲਾਣੇ ਨੂੰ ਲੈ ਕੇ ਹਲਕਾ ਸ਼ੁਤਰਾਣਾਂ ਦੀਆਂ ਸਾਰੀਆਂ ਰਾਜਨੀਤਿਕ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਖਿੰਡਾਂਵ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਖਿੰਡਾਂ ਪਰਿਵਾਰ ਦੇ ਮੈਂਬਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਕੁੱਝ ਦਿਨਾਂ ਤੋਂ ਬੀਮਾਰ ਸਨ ਅਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਉਨਾਂ ਦੇ ਪਤੀ ਕਰਨ ਸਿੰਘ ਡੀਟੀਓ ਅਤੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ, ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਸਮੇਤ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਸੇਵੀ ਜਥੇਬੰਦੀਆਂ ਤੋਂ ਇਲਾਵਾ ਰਾਜਨੀਤਕ ਆਗੂਆਂ ਨੇ ਖਿੰਡਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।
ਪਿਛਲੀ ਖ਼ਬਰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜੀ, ਰਣਜੀਤ ਸਿੰਘ ਤਰਖਾਣ ਮਾਜਰਾ ਦੇ ਘਰ ਪਹੁੰਚੇ ਅਗਲੀ ਖ਼ਬਰ ਲਖਣਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।