ਦੁਕਾਨਦਾਰ ਦੀ ਨਕਦੀ ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ
ਸਮਾਣਾ, 9 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਬੱਸ ਅੱਡਾ ਸੜਕ ’ਤੇ ਇਕ ਸਪੇਅਰ ਪਾਰਟਸ ਦੀ ਦੁਕਾਨ ਕਰਦੇ ਦਿਨੇਸ਼ ਨਾਮੀ ਦੁਕਾਨਦਾਰ ਤੋਂ ਕੁੱਝ ਅਣਪਛਾਤੇ ਵਿਅਕਤੀ ਬੀਤੇ ਸਨਿਚਰਵਾਰ ਦੀ ਰਾਤ ਨਕਦੀ ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਖੋਹ ਕਰਨ ਵਾਲੇ ਵਿਅਕਤੀਆਂ ਦੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
10-11-2026