10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਖਮਾਣੋਂ, 9 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ।

ਅਜੀਤ ਡੈਸਕ 10-11-2026
ਖਮਾਣੋਂ, 9 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਆਪਸੀ ਪਿਆਰ ਅਤੇ ਸਾਂਝ ਦਾ ਪ੍ਰਗਟਾਵਾ ਕਰਦਿਆਂ ਮਿਲ-ਬੈਠ ਕੇ ਭੋਜਨ ਵੀ ਕੀਤਾ। ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀ, ਖ਼ੁਸ਼ੀਆਂ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਸਾਨੂੰ ਇਹ ਤਿਉਹਾਰ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਢੰਗ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਡਾ. ਜਗਦੀਪ ਸਿੰਘ ਰਾਣਾ, ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਬਾਣੀ ਸ਼ਰਮਾ ਵਲੋਂ ਸਮੂਹ ਆਚਾਰੀਆ ਸਾਹਿਬਾਨ ਨੂੰ ਦੀਵਾਲੀ ਦੀ ਖ਼ੁਸ਼ੀ ਵਿਚ ਤੋਹਫ਼ੇ ਭੇਟ ਕੀਤੇ ਗਏ ਅਤੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਗਾਖਲ ਪਰਿਵਾਰ ਨਨਕਾਣਾ ਸਾਹਿਬ ਵਿਖੇ ਪੀਣ ਵਾਲੇ ਪਾਣੀ ਦੀ ਕਰੇਗਾ ਸੇਵਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਕ... ਅਗਲੀ ਖ਼ਬਰ ਗੈਰੀ ਬੜਿੰਗ ਦੀ ਅਗਵਾਈ ਹੇਠ 11 ਨੂੰ ਅਮਲੋਹ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਸਲਾਣਾ, ਰਾਏ, ਮਾਂਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।