11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਾਇੰਸ ਮੁਕਾਬਲਿਆਂ ਵਿਚ ਖਨਿਆਣ ਸਕੂਲ ਦੇ ਵਿਦਿਆਰਥੀਆਂ ਨੇ ਅਹਿਮ ਸਥਾਨ ਕੀਤੇ ਹਾਸਿਲ

ਅਮਲੋਹ, 10 ਨਵੰਬਰ (ਕੇਵਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ /ਸ ) ਰਵਿੰਦਰ ਕੌਰ ਦੀ ਅਗਵਾਈ ਤਹਿਤ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਸਾਇੰਸ ਮੁਕਾਬਲੇ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਵਿਖੇ ਬਲਾਕ ਨੋਡਲ ਅਫ਼ਸਰ ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ। ਮੁਕਾਬਲਿਆਂ ’ਚ ਪੀ.

ਅਜੀਤ ਡੈਸਕ 11-11-2026
ਅਮਲੋਹ, 10 ਨਵੰਬਰ (ਕੇਵਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ /ਸ ) ਰਵਿੰਦਰ ਕੌਰ ਦੀ ਅਗਵਾਈ ਤਹਿਤ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਸਾਇੰਸ ਮੁਕਾਬਲੇ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਵਿਖੇ ਬਲਾਕ ਨੋਡਲ ਅਫ਼ਸਰ ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ। ਮੁਕਾਬਲਿਆਂ ’ਚ ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ, ਖਨਿਆਣ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿਚ ਖੁਸ਼ਪ੍ਰੀਤ ਕੌਰ ਤੇ ਅਮਨਪ੍ਰੀਤ ਕੌਰ ਨੇ ਪਹਿਲਾ ਅਤੇ ਅਨਮੋਲਪ੍ਰੀਤ ਕੌਰ, ਪਰਮਵੀਰ ਕੌਰ, ਅਨੂੰ ਕੌਰ ਤੇ ਪੁਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਮੁਖੀ ਹਰਮੀਤ ਸਿੰਘ ਨੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਪ੍ਰੀਤ ਰਾਜ ਕੌਰ ਜੰਜੂਆਂ, ਸਾਂਚੀ, ਜੋਯਾ, ਬਲਜੀਤ ਕੌਰ, ਸਾਇੰਸ ਅਧਿਆਪਕ ਉਮੇਸ਼ ਕੁਮਾਰ, ਹਿਤਾਂਸ਼ਾ ਸ਼ਾਹੀ ਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ। ਸਕੂਲ ਪਹੁੰਚਣ ’ਤੇ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਜਨਗਣਨਾ-2027 ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇ... ਅਗਲੀ ਖ਼ਬਰ ਅੱਜ ਅਮਲੋਹ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।