12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸ ਸਾਈਕਲ ਯਾਤਰਾ ਦੇ ਸਵਾਗਤ ਲਈ ਖਮਾਣੋਂ ਵਿਖੇ ਤਿਆਰੀਆਂ ਮੁਕੰਮਲ- ਡਾ. ਮਨੋਹਰ ਸਿੰਘ

ਖਮਾਣੋਂ, 11 ਨਵੰਬਰ (ਮਨਮੋਹਣ ਸਿੰਘ ਕਲੇਰ)-ਵੀਰਵਾਰ ਨੂੰ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਵਿਚ ਹੋਣ ਵਾਲੀ ਸਾਈਕਲ ਯਾਤਰਾ ਦਾ ਹਲਕਾ ਬਸੀ ਪਠਾਣਾਂ ਪਹੁੰਚਣ ’ਤੇ ਭਰਵਾਂ ਸਵਾਗਤ ਕਰਨ ਲਈ ਵੱਡੇ ਪੱਧਰ ’ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਡਾ.

ਅਜੀਤ ਡੈਸਕ 12-11-2026
ਖਮਾਣੋਂ, 11 ਨਵੰਬਰ (ਮਨਮੋਹਣ ਸਿੰਘ ਕਲੇਰ)-ਵੀਰਵਾਰ ਨੂੰ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਵਿਚ ਹੋਣ ਵਾਲੀ ਸਾਈਕਲ ਯਾਤਰਾ ਦਾ ਹਲਕਾ ਬਸੀ ਪਠਾਣਾਂ ਪਹੁੰਚਣ ’ਤੇ ਭਰਵਾਂ ਸਵਾਗਤ ਕਰਨ ਲਈ ਵੱਡੇ ਪੱਧਰ ’ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਚਮਕੌਰ ਸਾਹਿਬ ਤੋਂ ਸ਼ੁਰੂ ਹੋਣ ਵਾਲੀ ਕਾਂਗਰਸ ਸਾਈਕਲ ਯਾਤਰਾ ਦੇ ਪਹਿਲੇ ਪੜਾਅ ਵਿਚ ਯਾਤਰਾ ਹਲਕੇ ਵਿਚ ਖਮਾਣੋਂ ਬਲਾਕ ਦੇ ਪਿੰਡ ਕਾਲੇਮਾਜਰਾ ਤੋਂ ਹਵਾਰਾ ਕਲਾਂ ਰਾਹੀਂ ਪਿੰਡ ਬਦੇਸ਼ ਕਲਾਂ ਤੋਂ ਖਮਾਣੋਂ ਸ਼ਹਿਰ ਵਿਚ ਦਾਖਲ ਹੋਵੇਗੀ। ਇਸ ਯਾਤਰਾ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸਾਬਕਾ ਮੁੱਖ ਮੰਤਰੀ ਤੇ ਚੋਣ ਪ੍ਰਚਾਰ ਕਮੇਟੀ ਚੇਅਰਮੈਨ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਕਰ ਰਹੇ ਹਨ। ਉਨ੍ਹਾਂ ਦੇ ਨਾਲ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਣਗੇ। ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਖਮਾਣੋਂ ਸ਼ਹਿਰ ਦੀ ਮਾਰਕੀਟ ’ਚ ਵੱਖ-ਵੱਖ ਤਰ੍ਹਾਂ ਦੇ ਸਵਾਗਤੀ ਗੇਟ ਸਥਾਪਤ ਕੀਤੇ ਗਏ ਹਨ। ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਮਾਲਵਾ ਸਵੀਟਸ ਦੇ ਨੇੜੇ ਤੋਂ ਕਾਂਗਰਸ ਆਗੂ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਨਗੇ ਜਿੱਥੇ ਹਲਕੇ ਦੇ ਪਾਰਟੀ ਅਹੁਦੇਦਾਰ, ਵਰਕਰਾਂ ਵਲੋਂ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਆਗੂ ਨੇ ਦੱਸਿਆ ਕਿ ਯਾਤਰਾ ਵਿਚ ਦੋ ਹਜ਼ਾਰ ਦੇ ਕਰੀਬ ਸਾਈਕਲ ਯਾਤਰੀ ਸ਼ਾਮਲ ਹੋਣਗੇ, ਜੋ ਸ੍ਰੀ ਚਮਕੌਰ ਸਾਹਿਬ ਤੋਂ ਚੱਲ ਕੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚੋਂ ਹੁੰਦੇ ਹੋਏ ਪਹਿਲੇ ਪੜਾਅ ਅੰਦਰ ਤਲਵੰਡੀ ਸਾਬੋ ਤੋਂ ਵਾਪਸੀ ਖੰਨਾ ਸ਼ਹਿਰ ਵਿਚ 19 ਨਵੰਬਰ ਨੂੰ ਸਮਾਪਤੀ ਕਰਨਗੇ। ਯਾਤਰਾ ਦੌਰਾਨ ਹੀ ਕਾਂਗਰਸ ਪਾਰਟੀ ਦੇ ਹੋਰ ਆਗੂਆਂ ਸਮੇਤ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਵਿਸ਼ੇਸ਼ ਤੌਰ ’ਤੇ ਮਿਲਣਗੇ। ਡਾ. ਮਨੋਹਰ ਸਿੰਘ ਤੇ ਉਨ੍ਹਾਂ ਦੀ ਟੀਮ ਦੇ ਨਾਲ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਸਾਬਕਾ ਕੌਂਸਲ ਪ੍ਰਧਾਨ ਬਲਮਜੀਤ ਸਿੰਘ ਪ੍ਰਿੰਸੀ, ਸੂਬਾ ਇੰਟਕ ਮੀਤ ਪ੍ਰਧਾਨ ਤੇ ਕਾਂਗਰਸ ਆਗੂ ਭੀਮ ਚੰਦ ਸ਼ੁਕਲਾ, ਜ਼ਿਲ੍ਹਾ ਸਾਬਕਾ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾ ਕਲਾਂ, ਸੁਖਦੇਵ ਚੜ੍ਹੀ, ਸੁਖਦੇਵ ਸਿੰਘ ਭਾਂਬਰੀ, ਸੁਖਵੀਰ ਸਿੰਘ ਤੇ ਜ਼ਿਲ੍ਹਾ ਯੂਥ ਵਿੰਗ ਇੰਟਕ ਪ੍ਰਧਾਨ ਗੁਰਦੀਪ ਸਿੰਘ ਦੀਪਾ ਆਮ ਲੋਕਾਂ ਅਤੇ ਸ਼ਹਿਰ ਨਿਵਾਸੀਆਂ ਨਾਲ ਦੁਕਾਨਦਾਰਾਂ ਨੂੰ ਯਾਤਰਾ ਦਾ ਹਿੱਸਾ ਬਣਨ ਲਈ ਅਪੀਲ ਕਰਦੇ ਦਿਖਾਈ ਦਿੱਤੇ।
ਪਿਛਲੀ ਖ਼ਬਰ ਪੀ.ਆਈ.ਐਮ.ਟੀ. ਦੀ ਐਨ.ਐਸ.ਐਸ. ਯੂਨਿਟ ਨੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਅਗਲੀ ਖ਼ਬਰ ਸ਼ਹਿਰ ਦੀ ਹਰ ਸਮੱਸਿਆ ਦਾ ਹੱਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਕੀਤਾ ਜਾਵੇਗਾ-ਅਕਾਲੀ ਆਗੂ ਮੰਡੀ ਗੋਬਿੰਦਗੜ੍ਹ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।