13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਖਮਾਣੋਂ ਪਹੁੰਚਣ ’ਤੇ ਜਵਾਨੀ ਬਚਾਓ ਸਾਈਕਲ ਰੈਲੀ ਦਾ ਭਰਵਾਂ ਸਵਾਗਤ

ਖਮਾਣੋਂ, 12 ਨਵੰਬਰ (ਜੋਗਿੰਦਰ ਪਾਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਦਾ ਸੁਨੇਹਾ ਦੇਣ ਦੇ ਮਕਸਦ ਨਾਲ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਬਚਾਓ ਸਾਈਕਲ ਰੈਲੀ’ ਦੇ ਖਮਾਣੋਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੌਂਸਲਰ ਗੁਰਿੰਦਰ ਸੋਨੀ ਦੀ ਅਗਵਾਈ ਹੇਠ ਇਕੱਠੇ ਹੋਏ ਨੌਜਵਾਨਾਂ ਅਤੇ ਹੋਰ ਆਗੂਆਂ ਵਲੋਂ ਰੈਲੀ ਵਿਚ ਸ਼ਾਮਿਲ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 13-11-2026
ਖਮਾਣੋਂ, 12 ਨਵੰਬਰ (ਜੋਗਿੰਦਰ ਪਾਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਦਾ ਸੁਨੇਹਾ ਦੇਣ ਦੇ ਮਕਸਦ ਨਾਲ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਬਚਾਓ ਸਾਈਕਲ ਰੈਲੀ’ ਦੇ ਖਮਾਣੋਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੌਂਸਲਰ ਗੁਰਿੰਦਰ ਸੋਨੀ ਦੀ ਅਗਵਾਈ ਹੇਠ ਇਕੱਠੇ ਹੋਏ ਨੌਜਵਾਨਾਂ ਅਤੇ ਹੋਰ ਆਗੂਆਂ ਵਲੋਂ ਰੈਲੀ ਵਿਚ ਸ਼ਾਮਿਲ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਿੰਦਰ ਸਿੰਘ ਸੋਨੀ ਅਤੇ ਹੋਰਨਾਂ ਪਤਵੰਤਿਆਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਮਨੋਹਰ ਸਿੰਘ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਹਾਜ਼ਰ ਆਗੂਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜ ਕੇ ਹੀ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਪ੍ਰੀਤਮ ਸਿੰਘ ਬਾਜਵਾ, ਕਰਮਜੀਤ ਸਿੰਘ, ਅਮਰੀਕ ਸਿੰਘ, ਹਰਵੀਰ ਸਿੰਘ, ਗਗਨਦੀਪ ਸਿੰਘ ਬਾਗੜੀ ਬਲਾਕ ਪ੍ਰਧਾਨ, ਜਸਵਿੰਦਰ ਸਿੰਘ ਬੁੱਗਾ, ਸਿਮਰਨਦੀਪ ਸਿੰਘ, ਜੋਬਨਪ੍ਰੀਤ ਸਿੰਘ, ਤੇਜਦੀਪ ਸਿੰਘ, ਚੰਦਨ ਅਹੂਜਾ, ਗੁਰਮੇਹਰ ਸਿੰਘ, ਪ੍ਰਿੰਸ ਅਹੂਜਾ, ਹਰਿੰਦਰ ਸਿੰਘ ਰਘਬੀਰ ਸਿੰਘ, ਮਾਸਟਰ ਸੱਜਣ ਸਿੰਘ ਅਤੇ ਯੁਵਰਾਜ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਸੀ.ਐਸ. ਅਧਿਕਾਰੀ ਇਸਮਤ ਵਿਜੈ ਸਿੰਘ ਨੇ ਬਤੌਰ ਏ. ਡੀ. ਸੀ. (ਜਨਰਲ) ਅਹੁਦਾ ਸੰਭਾਲਿਆ ਅਗਲੀ ਖ਼ਬਰ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ’ਚ ਤਿਆਰੀਆਂ ਸ਼ੁਰੂ-ਸੰਦੀਪ ਸਿੰਘ ਬੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।