13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ ਨੇ ਦਿੱਤੀ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ 13-11-2026
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਧਿਰਾਂ ਵਿਚਕਾਰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਇਸ ਨਾਲ ਸਬੰਧਿਤ ਧਿਰਾਂ ਦਾ ਸਮਾਂ ਅਤੇ ਪੈਸਾ ਬਚਦਾ ਹੈ ਅਤੇ ਆਪਸੀ ਰੰਜਸ਼ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੇ ਕੇਸ, ਇੱਥੋਂ ਤੱਕ ਕਿ ਮੁਕੱਦਮਾ ਦਰਜ ਹੋਣ ਤੋਂ ਪਹਿਲਾਂ ਦੇ ਪੜਾਅ ’ਤੇ ਪਏ ਕੇਸ ਵੀ, ਆਪਸੀ ਸਮਝੌਤੇ ਰਾਹੀਂ ਨਿਪਟਾਰੇ ਲਈ ਲੋਕ ਅਦਾਲਤ ਵਿਚ ਲਿਆਂਦੇ ਜਾ ਸਕਦੇ ਹਨ। ਹਾਲਾਂਕਿ, ਗੈਰ-ਸਮਝੌਤਾਯੋਗ ਫ਼ੌਜਦਾਰੀ ਕੇਸ ਲੋਕ ਅਦਾਲਤ ਵਿਚ ਨਹੀਂ ਲਿਆਂਦੇ ਜਾ ਸਕਦੇ। ਲੋਕ ਅਦਾਲਤ ਰਾਹੀਂ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਝਗੜੇ ਦਾ ਜਲਦੀ ਨਿਪਟਾਰਾ ਹੋ ਜਾਂਦਾ ਹੈ, ਜਿਸ ਨਾਲ ਦੋਵਾਂ ਧਿਰਾਂ ਨੂੰ ਲਾਭ ਮਿਲਦਾ ਹੈ।
ਪਿਛਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸ੍ਰੀ ਰਾਮ ਕਥਾ ਲਈ ਕਾਰਡ ਜਾਰੀ ਕੀਤਾ ਅਗਲੀ ਖ਼ਬਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਮਾਨ ਸਰਕਾਰ-ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।