2027 ਦੀਆਂ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ’ਚ ਦੇਣਗੇ ਫ਼ਤਵਾ-ਗੁਰਮੀਤ ਸਿੰਘ ਟਿੱਬੀ
ਅਮਲੋਹ, 13 ਨਵੰਬਰ (ਕੇਵਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਟਿੱਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
14-11-2026