ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 29ਵੀਂ ਪ੍ਰਭਾਤ ਫੇਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਈ
ਮੰਡੀ ਗੋਬਿੰਦਗੜ੍ਹ, 13 ਨਵੰਬਰ (ਇਕਬਾਲਦੀਪ ਸੰਧੂ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਅਤੇ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਗਾਂਧੀ ਨਗਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਦਾ ਆਯੋਜਨ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 29ਵੀਂ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਤੋਂ ਆਰੰਭ ਹੋ ਕੇ ਜਸਵਿੰਦਰ ਸਿੰਘ ਸ਼ੌਕਰ ਦੇ ਨਿਵਾਸ ਸਥਾਨ ’ਤੇ ਪਹੁੰਚੀ।
ਮੰਡੀ ਗੋਬਿੰਦਗੜ੍ਹ, 13 ਨਵੰਬਰ (ਇਕਬਾਲਦੀਪ ਸੰਧੂ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਅਤੇ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਗਾਂਧੀ ਨਗਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਦਾ ਆਯੋਜਨ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 29ਵੀਂ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਤੋਂ ਆਰੰਭ ਹੋ ਕੇ ਜਸਵਿੰਦਰ ਸਿੰਘ ਸ਼ੌਕਰ ਦੇ ਨਿਵਾਸ ਸਥਾਨ ’ਤੇ ਪਹੁੰਚੀ। ਇੱਥੇ ਪਹੁੰਚਣ ’ਤੇ ਪਰਿਵਾਰ ਅਤੇ ਮੁਹੱਲਾ ਨਿਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਪ੍ਰਭਾਤ ਫੇਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸੰਗਤ ਵਿਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸੰਗਤ ਵਲੋਂ ਗੁਰਬਾਣੀ ਦੇ ਪਾਵਨ ਸ਼ਬਦਾਂ ਦਾ ਗਾਇਣ ਕਰਕੇ ਪੂਰੇ ਇਲਾਕੇ ਨੂੰ ਗੁਰੂ ਭਗਤੀ ਦੇ ਰੰਗ ਵਿਚ ਰੰਗ ਦਿੱਤਾ ਗਿਆ। ਪ੍ਰਭਾਤ ਫੇਰੀਆਂ ਦੀ ਇਹ ਲੜੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਤੱਕ ਗਾਂਧੀ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰੋਜ਼ਾਨਾ ਜਾਰੀ ਰਹੇਗੀ। ਜਿਸ ਵਿਚ ਸੰਗਤਾਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਗੁਣਗਾਨ ਕਰ ਰਹੀ ਹੈ। ਇਸ ਮੌਕੇ ਗੁਰਮੀਤ ਸਿੰਘ, ਬਚਿੱਤਰ ਸਿੰਘ, ਪਰਮਜੀਤ ਸਿੰਘ, ਨਰਿੰਦਰ ਭਾਟੀਆ, ਗੁਰਸਾਹਿਬ ਸਿੰਘ, ਮੋਹਿੰਦਰ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ ਗੋਧਰ, ਸਤਿੰਦਰ ਪਾਲ ਸਿੰਘ, ਗੁਰਕੀਰਤ ਸਿੰਘ, ਜਸਵਿੰਦਰ ਸਿੰਘ ਸ਼ੌਕਰ, ਦਰਸ਼ਨ ਕੁਮਾਰ ਮੋਹਲ, ਅਮਿਤ ਕੁਮਾਰ ਤੋਂ ਇਲਾਵਾ ਮੁਹੱਲੇ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਔਰਤਾਂ, ਬੱਚੇ, ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ ।