14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

17 ਦੀ ਬਸੀ ਪਠਾਣਾਂ ਰੈਲੀ ਲਈ ਅਕਾਲੀ ਦਲ ਵਲੋਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ

ਖਮਾਣੋਂ , 13 ਨਵੰਬਰ ( ਜੋਗਿੰਦਰ ਪਾਲ )- ਸ਼੍ਰੋਮਣੀ ਅਕਾਲੀ ਦਲ ਵਲੋਂ 17 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਇਸ ਰੈਲੀ ਵਿਚ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ ਤੇ ਪਹੁੰਚ ਕੇ ਸ਼ਿਰਕਤ ਕਰਨਗੇ ।

ਦਰਬਾਰਾ ਸਿੰਘ ਗੁਰੂ ਅਤੇ ਹੋਰ ਅਕਾਲੀ ਆਗੂ ਰਾਜਿੰਦਰ ਸਿੰਘ ਭਾਂਬਰੀ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ। ਅਜੀਤ ਤਸਵੀਰ 14-11-2026
ਖਮਾਣੋਂ , 13 ਨਵੰਬਰ ( ਜੋਗਿੰਦਰ ਪਾਲ )- ਸ਼੍ਰੋਮਣੀ ਅਕਾਲੀ ਦਲ ਵਲੋਂ 17 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਇਸ ਰੈਲੀ ਵਿਚ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ ਤੇ ਪਹੁੰਚ ਕੇ ਸ਼ਿਰਕਤ ਕਰਨਗੇ । ਇਸੇ ਸਬੰਧ ਵਿਚ ਦਰਬਾਰਾ ਸਿੰਘ ਗੁਰੂ , ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ , ਅਕਾਲੀ ਆਗੂ ਰਜਿੰਦਰ ਸਿੰਘ ਭਾਂਬਰੀ ਦੇ ਗ੍ਰਹਿ ਵਿਖੇ ਪਹੁੰਚੇ , ਜਿੱਥੇ ਉਨ੍ਹਾਂ ਨੇ ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਆਗੂਆਂ ਨਾਲ ਵਿਚਾਰ - ਵਟਾਂਦਰਾ ਕੀਤਾ । ਇਸ ਮੌਕੇ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 17 ਨਵੰਬਰ ਨੂੰ ਹੋਣ ਵਾਲੀ ਇਸ ਵਿਸ਼ਾਲ ਰੈਲੀ ਨੂੰ ਲੈ ਕੇ ਹਲਕੇ ਦੇ ਵੱਖ - ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਵਿਸ਼ੇਸ਼ ਉਤਸ਼ਾਹ ਹੈ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ - ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਰਜਿੰਦਰ ਸਿੰਘ ਭਾਂਬਰੀ ਅਤੇ ਅਵਤਾਰ ਸਿੰਘ ਭਾਂਬਰੀ ਨੇ ਦਰਬਾਰਾ ਸਿੰਘ ਗੁਰੂ ਨੂੰ ਭਰੋਸਾ ਦਿਵਾਇਆ ਕਿ ਪਿੰਡ ਭਾਂਬਰੀ ਤੋਂ ਵੱਡੀ ਗਿਣਤੀ ਵਿਚ ਔਰਤਾਂ ਰੈਲੀ ਵਿਚ ਸ਼ਮੂਲੀਅਤ ਕਰਨਗੀਆਂ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਜਥੇ . ਅਵਤਾਰ ਸਿੰਘ ਰਿਆ , ਸਾਬਕਾ ਜੂਨੀਅਰ ਮੀਤ ਪ੍ਰਧਾ ਨ ਸ਼੍ਰੋਮਣ ੀ ਗੁਰਦੁਆਰ ਾ ਪ੍ਰਬੰਧ ਕ ਕਮੇਟ ੀ, ਕੁਲਵਿੰਦ ਰ ਸਿੰ ਘ ਬਿਲਾਸਪੁ ਰ ਪ੍ਰਧਾ ਨ ਸ਼੍ਰੋਮਣ ੀ ਅਕਾਲ ੀ ਦ ਲ ਬਲਾ ਕ ਖਮਾਣੋ ਂ, ਗੁਰਮੀ ਤ ਸਿੰ ਘ ਨਾਨੋਵਾ ਲ, ਫ਼ਕੀ ਰ ਚੰ ਦ ਜਟਾਣ ਾ ਉੱਚ ਾ, ਜਥੇਦਾ ਰ ਅਵਤਾ ਰ ਸਿੰ ਘ ਭਾਂਬਰ ੀ, ਸੁਦਾਗ ਰ ਸਿੰ ਘ ਭੁੱਟ ਾ ਅਤ ੇ ਪਰਮਵੀ ਰ ਸਿੰ ਘ ਰੰਧਾਵ ਾ ਸਮੇ ਤ ਹੋ ਰ ਅਕਾਲ ੀ ਆਗ ੂ ਅਤ ੇ ਵਰਕ ਰ ਹਾਜ਼ ਰ ਸ ਨ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਹਸਪਤਾਲਾਂ, ਦਫ਼ਤਰਾਂ ਅਤੇ ਕਲੀਨਿਕਾਂ ਤੇ ਕੀਤੀ ਚੈਕਿੰਗ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 29ਵੀਂ ਪ੍ਰਭਾਤ ਫੇਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।