15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲਲਕਾਰ ਰੈਲੀ ਸੰਬੰਧੀ ਪਿੰਡ ਭੜੀ ’ਚ ਦਰਬਾਰਾ ਗੁਰੂ ਵਲੋਂ ਮੀਟਿੰਗ

ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਲੋਂ 17 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਮਾਵਾਂ, ਭੈਣਾਂ ਤੇ ਧੀਆਂ ਲਲਕਾਰ ਰੈਲੀ ਸਬੰਧੀ ਪਿੰਡ ਭੜ੍ਹੀ ਵਿਖੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਸਬੰਧੀ ਦਰਬਾਰਾ ਸਿੰਘ ਗੁਰੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਿੰਡ ਭੜ੍ਹੀ ਵਿਖੇ ਸਰਕਲ ਪ੍ਰਧਾਨ ਗੁਰਪ੍ਰੀਤ ਕੌਰ ਤੇ ਯੂਥ ਆਗੂ ਜਸਵੀਰ ਸਿੰਘ ਜੱਸਾ ਭੜੀ ਦੀ ਦੇਖ ਰੇਖ ਹੇਠ ਪਿੰਡ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਗਈ।

ਅਜੀਤ ਡੈਸਕ 15-11-2026
ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਲੋਂ 17 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਮਾਵਾਂ, ਭੈਣਾਂ ਤੇ ਧੀਆਂ ਲਲਕਾਰ ਰੈਲੀ ਸਬੰਧੀ ਪਿੰਡ ਭੜ੍ਹੀ ਵਿਖੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਸਬੰਧੀ ਦਰਬਾਰਾ ਸਿੰਘ ਗੁਰੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਿੰਡ ਭੜ੍ਹੀ ਵਿਖੇ ਸਰਕਲ ਪ੍ਰਧਾਨ ਗੁਰਪ੍ਰੀਤ ਕੌਰ ਤੇ ਯੂਥ ਆਗੂ ਜਸਵੀਰ ਸਿੰਘ ਜੱਸਾ ਭੜੀ ਦੀ ਦੇਖ ਰੇਖ ਹੇਠ ਪਿੰਡ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 17 ਨਵੰਬਰ ਨੂੰ ਬੀਬੀ ਹਰਸਿਮਰਤ ਕੌਰ ਬਾਦਲ ਦੀ ਆਮਦ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਕਾਲੀ ਵਰਕਰਾਂ ਤੇ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ’ਚ 17 ਨਵੰਬਰ ਦੀ ਕੀਤੀ ਜਾ ਰਹੀ ਰੈਲੀ ਤੋਂ ਪਹਿਲਾਂ ਭਾਰੀ ਉਤਸ਼ਾਹ ਵੇਖਿਆ ਗਿਆ। ਅੱਜ ਪਿੰਡ ਖੇੜੀ ਨੋਧ ਸਿੰਘ, ਭੜ੍ਹੀ, ਬਡਲਾ, ਹਰਗਣਾ, ਗੱਗੜਵਾਲ, ਕਾਲੇ ਮਾਜਰਾ ਆਦਿ ਪਿੰਡਾਂ ਦੇ ਅਕਾਲੀ ਵਰਕਰਾਂ ਅਤੇ ਮਹਿਲਾਵਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਅਵਤਾਰ ਸਿੰਘ ਰਿਆ, ਹਰਚੰਦ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਰਾਏਪੁਰ, ਸੂਬੇਦਾਰ ਬਾਬੂ ਸਿੰਘ, ਦਵਿੰਦਰ ਸਿੰਘ ਕੋਟਲਾ ਅਜਨੇਰ, ਹਲਕਾ ਪ੍ਰਧਾਨ ਫ਼ਕੀਰ ਚੰਦ ਜਟਾਣਾਂ ਉੱਚਾ, ਨਿਰਮਲ ਸਿੰਘ ਗੁਰੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਫ਼ਸਟ ਲੈਵਲ ਚੈਕਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਦੇ ਦੂਜੇ ਮੁਫ਼ਤ ਸ਼ੂਗਰ ਟੈਸਟਿੰਗ ਕੈਂਪ ਵਿਚ 45 ਲੋਕਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।