14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ, ਖਮਾਣੋਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਾਰਥਨਾ ਸਭਾ ਉਪਰੰਤ ਵਿਦਿਆਰਥੀਆਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਬਾਲ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।

ਅਜੀਤ ਡੈਸਕ 15-11-2026
ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ, ਖਮਾਣੋਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਾਰਥਨਾ ਸਭਾ ਉਪਰੰਤ ਵਿਦਿਆਰਥੀਆਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਬਾਲ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਸੁੰਦਰ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਜੀਵਨ ਵਿਚ ਚੰਗੇ ਆਦਰਸ਼ ਅਪਣਾਉਣ ਦੇ ਨਾਲ-ਨਾਲ ਅਨੁਸ਼ਾਸਨ ਅਤੇ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਦਿਆਂ ਵੱਡਿਆਂ ਦਾ ਸਤਿਕਾਰ ਕਰਨ, ਛੋਟਿਆਂ ਨਾਲ ਪਿਆਰ ਕਰਨ ਅਤੇ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਮਾਜ ਵਿਚ ਫੈਲ ਰਹੀਆਂ ਬੁਰਾਈਆਂ ਤੋਂ ਦੂਰ ਰਹਿ ਕੇ ਵਾਤਾਵਰਨ ਦੀ ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅੱਜ ਦੇ ਬੱਚੇ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਵਿਚ ਚੰਗੇ ਸੰਸਕਾਰ, ਮਿਹਨਤ ਤੇ ਲਗਨ ਦੀ ਭਾਵਨਾ ਹੀ ਬਿਹਤਰ ਸਮਾਜ ਅਤੇ ਦੇਸ਼ ਦੀ ਸਿਰਜਣਾ ਕਰ ਸਕਦੀ ਹੈ। ਅਖੀਰ ਵਿਚ ਸਕੂਲ ਦੇ ਸਮੂਹ ਆਚਾਰੀਆ ਸਾਹਿਬਾਨ ਵਲੋਂ ਵਿਦਿਆਰਥੀਆਂ ਨੂੰ ਚਾਕਲੇਟਾਂ ਅਤੇ ਛੋਟੇ-ਛੋਟੇ ਤੋਹਫ਼ੇ ਵੰਡ ਕੇ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਸਕੂਲ ਦਾ ਸਮੁੱਚਾ ਮਾਹੌਲ ਬੱਚਿਆਂ ਦੀਆਂ ਖ਼ੁਸ਼ੀਆਂ ਅਤੇ ਮੁਸਕਾਨਾਂ ਨਾਲ ਖ਼ੁਸ਼ਗਵਾਰ ਬਣਿਆ ਰਿਹਾ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੀਚਟਨਸਟਾਈਨ ਦੇ ਕ੍ਰਾਊਨ ਪ੍ਰਿੰਸ (ਯੁਵਰਾਜ) ਦੇ ਸਨਮਾਨ ਵਿਚ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ ਵਿਖੇ ਜਨਗਣਨਾ-2027 ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।