16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ਸਾਈਕਲ ਯਾਤਰਾ ਕੇਵਲ ਡਰਾਮੇਬਾਜ਼ੀ-ਵਿਧਾਇਕ ਰਾਏ ਵਿਧਾਇਕ ਰਾਏ ਨੇ ਸਰਹਿੰਦ ਮੰਡੀ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਕਾਂਗਰਸ ਪਾਰਟੀ ਦੀ ਨਹੀਂ, ਸਗੋਂ ਸਿਰਫ਼ ਚੰਨੀ ਦੀ ਨਿੱਜੀ ਯਾਤਰਾ ਹੈ। ਬੀਤੇ ਦਿਨ ਜਦੋਂ ਇਹ ਰੈਲੀ ਹਲਕਾ ਬਸੀ ਪਠਾਣਾਂ ਵਿਚ ਪਹੁੰਚੀ, ਤਾਂ ਉੱਥੇ ਕਾਂਗਰਸ ਦਾ ਨਾ ਤਾਂ ਜ਼ਿਲ੍ਹਾ ਪ੍ਰਧਾਨ ਪਹੁੰਚਿਆ ਅਤੇ ਨਾ ਹੀ ਕੋਈ ਹੋਰ ਵੱਡਾ ਆਗੂ ਨਜ਼ਰ ਆਇਆ।

ਅਜੀਤ ਡੈਸਕ 16-11-2026
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਕਾਂਗਰਸ ਪਾਰਟੀ ਦੀ ਨਹੀਂ, ਸਗੋਂ ਸਿਰਫ਼ ਚੰਨੀ ਦੀ ਨਿੱਜੀ ਯਾਤਰਾ ਹੈ। ਬੀਤੇ ਦਿਨ ਜਦੋਂ ਇਹ ਰੈਲੀ ਹਲਕਾ ਬਸੀ ਪਠਾਣਾਂ ਵਿਚ ਪਹੁੰਚੀ, ਤਾਂ ਉੱਥੇ ਕਾਂਗਰਸ ਦਾ ਨਾ ਤਾਂ ਜ਼ਿਲ੍ਹਾ ਪ੍ਰਧਾਨ ਪਹੁੰਚਿਆ ਅਤੇ ਨਾ ਹੀ ਕੋਈ ਹੋਰ ਵੱਡਾ ਆਗੂ ਨਜ਼ਰ ਆਇਆ। ਇਸੇ ਤਰ੍ਹਾਂ ਲੁਧਿਆਣਾ ਪਹੁੰਚਣ ’ਤੇ ਵੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਯਾਤਰਾ ਤੋਂ ਦੂਰੀ ਬਣਾਈ ਰੱਖੀ। ਕਾਂਗਰਸ ਦਾ ਹਰ ਆਗੂ ਮੁੱਖ ਮੰਤਰੀ ਦੀ ਦੌੜ ਵਿੱਚ ਲੱਗਿਆ ਹੋਇਆ ਹੈ, ਪਰ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਾਰਡ ਨੰਬਰ 16 ਸਥਿਤ ਬੀ.ਡੀ.ਪੀ.ਓ. ਦਫ਼ਤਰ ਤੋਂ ਲੈ ਕੇ ਕੰਨਿਆ ਸਕੂਲ ਵਾਲੀ ਗਲੀ ਤੱਕ 10 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇੰਟਰਲਾਕ ਟਾਈਲਾਂ ਦੇ ਰਸਤੇ ਅਤੇ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ ਗਿਆ। ਵਿਧਾਇਕ ਰਾਏ ਨੇ ਦੱਸਿਆ ਕਿ ਬੀ.ਡੀ.ਪੀ.ਓ. ਦਫ਼ਤਰ ਦੇ ਸਾਹਮਣੇ ਵਾਲੇ ਚੌਂਕ ਅਤੇ ਆਸ-ਪਾਸ ਦੇ ਇਲਾਕੇ ਦੀ ਹਾਲਤ ਪਹਿਲਾਂ ਕਾਫ਼ੀ ਖਸਤਾ ਸੀ। ਇੱਥੇ ਪਹਿਲਾਂ ਇੰਟਰਲਾਕ ਟਾਈਲਾਂ ਤਾਂ ਲੱਗੀਆਂ ਹੋਈਆਂ ਸਨ, ਪਰ ਚੌਂਕ ਅਤੇ ਬਰਮ ਦੀ ਹਾਲਤ ਸਹੀ ਨਹੀਂ ਸੀ। ਹੁਣ 10.55 ਲੱਖ ਰੁਪਏ ਦੀ ਗ੍ਰਾਂਟ ਨਾਲ ਇਸ ਪੂਰੇ ਚੌਂਕ ਦਾ ਮੁੜ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਹਿੰਦ ਮੰਡੀ ਵਿਚੋਂ ਆਉਣ ਵਾਲੇ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਆਂ ਗਈਆਂ ਪਾਈਪਾਂ ਕਾਰਨ ਜੋ ਬਰਮ ਟੁੱਟ ਗਿਆ ਸੀ, ਉਸ ਨੂੰ ਵੀ ਦੁਬਾਰਾ ਠੀਕ ਕੀਤਾ ਜਾਵੇਗਾ। ਇਲਾਕੇ ਦੀ ਸੁੰਦਰਤਾ ਵਧਾਉਣ ਲਈ ਭੋਲਾ ਸਵੀਟਸ ਦੇ ਸਾਹਮਣੇ ਵਾਲੇ ਪਾਸੇ ਰਹਿੰਦੇ ਕੱਚੇ ਬਰਮ ਨੂੰ ਵੀ ਪੱਕਾ ਕਰਕੇ ਤਿਆਰ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਰਜੇਸ਼ ਉੱਪਲ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਤਰਸੇਮ ਉੱਪਲ, ਰਾਜਨ ਗੁਪਤਾ, ਹਿਤੇਸ਼ ਉੱਪਲ ਆਦਿ ਤੋਂ ਇਲਾਵਾ ‘ਆਪ’ ਵਰਕਰ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਰਾਸਤੀ ਖੇਡਾਂ ਦੇ ਜੇਤੂਆਂ ਦਾ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕੀਤਾ ਸਨਮਾਨ ਸੰਤ ਬਾਬਾ ਪ੍ਰੀਤਮ ਸਿੰਘ ਦੀ ਯਾਦ ਵਿਚ... ਅਗਲੀ ਖ਼ਬਰ ਤਰਨ ਤਾਰਨ ਬੱਸ ਹਾਦਸਾ ਸਰਕਾਰੀ ਪ੍ਰਬੰਧਾਂ ਦੀ ਵੱਡੀ ਨਾਕਾਮੀ-ਐਡਵੋਕੇਟ ਅਮਰਦੀਪ ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।