ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਕੱਚੇ ਰਸਤੇ ਨੂੰ ਪੰਚਾਇਤ ਨੇ ਪੱਕਾ ਕਰਵਾਇਆ
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਰਸਤੇ ਨੂੰ ਹੁਣ ਲੋਕਾਂ ਦੀ ਮੰਗ ਤੇ ਪਹਿਲ ਦੇ ਆਧਾਰ ਤੇ ਬਣਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਗੁਰਜੰਟ ਸਿੰਘ, ਪੰਚ ਕਰਮ ਸਿੰਘ ਤੇ ਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਰਸਤੇ ਨੂੰ ਪੱਕਾ ਕਰਨ ਦਾ ਨੀਂਹ ਪੱਥਰ 2020 ’ਚ ਕਾਂਗਰਸ ਸਮੇਂ ਰੱਖਿਆ ਗਿਆ ਸੀ, ਪਰ ਉਸ ਸਮੇਂ ਦੀ ਸਰਕਾਰ ਦੁਆਰਾ ਨਾ ਹੀ ਸੀਵਰੇਜ ਪਾਇਆ ਗਿਆ ਤੇ ਨਾ ਹੀ ਇਸ ਰਸਤੇ ਨੂੰ ਪੱਕਾ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਰਸਤੇ ਨੂੰ ਹੁਣ ਲੋਕਾਂ ਦੀ ਮੰਗ ਤੇ ਪਹਿਲ ਦੇ ਆਧਾਰ ਤੇ ਬਣਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਗੁਰਜੰਟ ਸਿੰਘ, ਪੰਚ ਕਰਮ ਸਿੰਘ ਤੇ ਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਰਸਤੇ ਨੂੰ ਪੱਕਾ ਕਰਨ ਦਾ ਨੀਂਹ ਪੱਥਰ 2020 ’ਚ ਕਾਂਗਰਸ ਸਮੇਂ ਰੱਖਿਆ ਗਿਆ ਸੀ, ਪਰ ਉਸ ਸਮੇਂ ਦੀ ਸਰਕਾਰ ਦੁਆਰਾ ਨਾ ਹੀ ਸੀਵਰੇਜ ਪਾਇਆ ਗਿਆ ਤੇ ਨਾ ਹੀ ਇਸ ਰਸਤੇ ਨੂੰ ਪੱਕਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੁਆਰਾ ਪਿੰਡਾਂ ਦੀ ਨੁਹਾਰ ਬਦਲਣ ਤਹਿਤ ਹੁਣ ਇਸ ਰਸਤੇ ਨੂੰ ਪਹਿਲ ਦੇ ਆਧਾਰ ਤੇ ਇੰਟਰਲਾਕ ਟਾਈਲਾਂ ਨਾਲ ਬਣਾਇਆ ਜਾ ਰਿਹਾ ਹੈ ਤੇ ਪਿੰਡ ਦੇ ਅਧੂਰੇ ਰਹਿੰਦੇ ਕੰਮਾਂ ਨੂੰ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਦੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਕੀਮਾਂ ਦਾ ਲਾਭ ਵੀ ਪਿੰਡ ਦੇ ਹਰੇਕ ਵਸਨੀਕ ਨੂੰ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਪਿੰਡ ਵਾਸੀਆਂ ਚ ਖ਼ੁਸ਼ੀ ਦੀ ਲਹਿਰ ਹੈ।