18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀਬੀ ਜਸਪ੍ਰੀਤ ਕੌਰ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ

ਨਾਭਾ,17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ ਪ੍ਰਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਪਾਰਟੀ ਹਾਈ ਕਮਾਨ ਦੇ ਆਦੇਸ਼ ਤਹਿਤ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦਾ ਨਾਭਾ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 18-11-2026
ਨਾਭਾ,17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ ਪ੍ਰਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਪਾਰਟੀ ਹਾਈ ਕਮਾਨ ਦੇ ਆਦੇਸ਼ ਤਹਿਤ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦਾ ਨਾਭਾ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਥਾਨਕ ਅਲੌਹਰਾਂ ਗੇਟ ਪਹੁੰਚ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਸਹਿਰੀ ਬਲਾਕ ਪ੍ਰਧਾਨ ਇਸਤਰੀ ਵਿੰਗ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਜੋ ਵੀ ਵਿਅਕਤੀ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦਾ ਹੈ ਪਾਰਟੀ ਵਲੋਂ ਹਮੇਸ਼ਾ ਹੀ ਉਸ ਵਿਅਕਤੀ ਦੀ ਮਿਹਨਤ ਦਾ ਮੁੱਲ ਪਾਇਆ ਜਾਂਦਾ ਹੈ, ਇਸੇ ਤਹਿਤ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਉਨਾਂ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਨਵ ਨਿਯੁਕਤ ਸ਼ਹਿਰੀ ਬਲਾਕ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਵਲੋਂ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਗਈ ਉਸ ਕੰਮ ਨੂੰ ਉਹ ਵਫਾਦਾਰੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਹਲਕਾ ਅਮਲੋਹ ਦੇ ਲੋਕਾਂ ਦਾ ਨਸ਼ੇੜੀਆਂ ਨੇ ਜਿਊਣਾ ਕੀਤਾ ਦੁੱਭਰ, ਨਸ਼ੇ ਨੇ ਅਨੇਕਾਂ ਮਾਵਾਂ ਦੇ ਪੁੱਤ ਮੌਤ ਦੀ ਨੀਂਦ ਸੁਆਏ-ਰਾਜ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।