18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਛੱਠ ਪੂਜਾ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਭਰੀ ਹਾਜ਼ਰੀ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਕਰਵਾਏ ਗਏ, ਪੂਜਾ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸ਼ਰਧਾਲੂਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਛੱਠ ਮਈਆ ਦੀ ਪੂਜਾ ਕਰਨ ਵਾਲੇ ਸ਼ਰਧਾਲੂਆਂ ਨੂੰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਾਰਿਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਕਰਵਾਏ ਗਏ, ਪੂਜਾ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸ਼ਰਧਾਲੂਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਛੱਠ ਮਈਆ ਦੀ ਪੂਜਾ ਕਰਨ ਵਾਲੇ ਸ਼ਰਧਾਲੂਆਂ ਨੂੰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਾਰਿਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਵਿਧਾਇਕ ਰਾਏ ਨੇ ਕਿਹਾ ਕਿ ਛੱਠ ਪੂਜਾ ਆਸਥਾ, ਸ਼ਰਧਾ, ਸੰਜਮ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਵੱਖ-ਵੱਖ ਧਰਮਾਂ ਅਤੇ ਸੱਭਿਆਚਾਰਾਂ ਦਾ ਸਤਿਕਾਰ ਕਰਨ ਲਈ ਜਾਣੀ ਜਾਂਦੀ ਹੈ ਅਤੇ ਅਜਿਹੇ ਤਿਉਹਾਰ ਸਮਾਜ ਵਿਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਹਰ ਵਰਗ ਦੇ ਲੋਕਾਂ ਦੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਿਆ ਜਾਵੇ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਆਸ਼ਾ ਰਾਣੀ, ਸੰਦੀਪ ਸਿੰਘ ਭੱਲ ਮਾਜਰਾ, ਮਨਦੀਪ ਸਿੰਘ ਪੋਲਾ, ਦਿਲਪ੍ਰੀਤ ਸਿੰਘ ਭੱਟੀ, ਸਤਿੰਦਰ ਸਿੰਘ ਮਲਕਪੁਰ, ਮਾਨਵ ਟਿਵਾਣਾ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਪਵੇਲ ਹਾਂਡਾ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਗਊ ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਲੱਗੀਆਂ ਰੌਣਕਾਂ ਅਗਲੀ ਖ਼ਬਰ ਗੁੰਡਾਗਰਦੀ ਦੀਆਂ ਵਾਰਦਾਤਾਂ ਨੇ ‘ਆਪ’ ਸਰਕਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।