17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗਊ ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਲੱਗੀਆਂ ਰੌਣਕਾਂ

ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਗਊ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਗਊ ਮਾਤਾ ਦੇ ਦਰਸ਼ਨਾਂ ਅਤੇ ਪੂਜਾ-ਅਰਚਨਾ ਲਈ ਸੰਗਤਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ।

ਅਜੀਤ ਡੈਸਕ 18-11-2026
ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਗਊ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਗਊ ਮਾਤਾ ਦੇ ਦਰਸ਼ਨਾਂ ਅਤੇ ਪੂਜਾ-ਅਰਚਨਾ ਲਈ ਸੰਗਤਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ। ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗਊਸ਼ਾਲਾ ਪਹੁੰਚ ਕੇ ਗਊ ਮਾਤਾ ਦੀ ਪੂਜਾ ਕੀਤੀ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਦੇ ਪ੍ਰਧਾਨ ਨਰਾਇਣ ਸਿੰਗਲਾ ਅਤੇ ਉਨ੍ਹਾਂ ਦੀ ਧਰਮ-ਪਤਨੀ ਸ਼ਸ਼ੀ ਸਿੰਗਲਾ ਵਲੋਂ ਵਿਧੀ-ਵਿਧਾਨ ਅਨੁਸਾਰ ਗਊ ਮਾਤਾ ਦੀ ਪੂਜਾ-ਅਰਚਨਾ ਕੀਤੀ ਗਈ। ਇਸ ਉਪਰੰਤ ਹਵਨ ਯੱਗ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਵਲੋਂ ਅਹੂਤੀਆਂ ਪਾਈਆਂ ਗਈਆਂ। ਸੰਗਤਾਂ ਨੇ ਵੀ ਪੂਰੀ ਸ਼ਰਧਾ ਨਾਲ ਗਊ ਪੂਜਾ ਕੀਤੀ ਅਤੇ ਦੀਪਦਾਨ ਕਰਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਗਊ ਅਸ਼ਟਮੀ ਦੇ ਇਸ ਪਵਿੱਤਰ ਮੌਕੇ ਗਊਸ਼ਾਲਾ ਵਿਖੇ ਸਾਰਾ ਦਿਨ ਧਾਰਮਿਕ ਰੌਣਕਾਂ ਲੱਗੀਆਂ ਰਹੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਸ ਪਾਵਨ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ।
ਪਿਛਲੀ ਖ਼ਬਰ ਸਰਹਿੰਦ ਦੀਆਂ ਗਊਸ਼ਾਲਾਵਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ ਗਊ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਛੱਠ ਪੂਜਾ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।