18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਖਮਾਣੋਂ, 18 ਨਵੰਬਰ (ਮਨਮੋਹਣ ਸਿੰਘ ਕਲੇਰ)-ਸ਼ਹਿਰ ਦੇ ਵਾਰਡ ਨੰ. 5 ਖਮਾਣੋਂ ਖ਼ੁਰਦ ਦੇ ਇਕ ਨੌਜਵਾਨ ਵਲੋਂ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 19-11-2026
ਖਮਾਣੋਂ, 18 ਨਵੰਬਰ (ਮਨਮੋਹਣ ਸਿੰਘ ਕਲੇਰ)-ਸ਼ਹਿਰ ਦੇ ਵਾਰਡ ਨੰ. 5 ਖਮਾਣੋਂ ਖ਼ੁਰਦ ਦੇ ਇਕ ਨੌਜਵਾਨ ਵਲੋਂ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਜਤਿੰਦਰ ਸਿੰਘ (26 ਸਾਲ) ਪੁੱਤਰ ਸ਼ੇਰ ਸਿੰਘ ਵਾਸੀ ਖਮਾਣੋਂ ਖ਼ੁਰਦ ਵਿਖੇ ਆਪਣੇ ਘਰ ’ਚ ਇਕੱਲਾ ਰਹਿੰਦਾ ਸੀ। ਜਿਸ ਦਾ ਪਿਛਲੇ ਦੋ ਦਿਨਾਂ ਤੋਂ ਕੋਈ ਥਹੁ ਪਤਾ ਨਹੀਂ ਸੀ ਲੱਗ ਰਿਹਾ ਸੀ, ਜਦੋਂ ਅੱਜ ਸਵੇਰ ਮੌਕੇ ਉਸ ਦੇ ਇਕ ਦੋਸਤ ਨੇ ਘਰ ਜਾ ਕੇ ਖਿੜਕੀ ’ਚੋਂ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਉਪਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਮੇਰਾ ਘਰ ਮੇਰੇ ਨਾਮ ਸਕੀਮ ਨਾਲ ਲੋਕਾਂ ਦੀ ਜਾਇਦਾਦ ਹੋਈ ਕਾਨੂੰਨੀ ਤੌਰ ’ਤੇ ਸੁਰੱਖਿਅਤ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਨੌਜਵਾਨ ਦੀ ਹੋਈ ਕੁੱਟਮਾਰ, ਡਾਕਟਰਾਂ ਨੇ ਦਿੱਤਾ ਮ੍ਰਿਤਕ ਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।