ਮੰਡੀ ਗੋਬਿੰਦਗੜ੍ਹ ਵਿਖੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਦਯੋਗ, ਕਿਸਾਨੀ ਤੇ ਸਸਤੀ ਬਿਜਲੀ ਲਈ ਨਵਾਂ ਰਾਹ ਦੱਸਿਆ
ਮੰਡੀ ਗੋਬਿੰਦਗੜ੍ਹ, 18 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜਿਸ ਕੋਲ ਪੰਜਾਬ ਦੇ ਵਿਕਾਸ ਲਈ ਸਪਸ਼ਟ ਸੋਚ ਅਤੇ ਦੂਰਅੰਦੇਸ਼ੀ ਵਾਲਾ ਵਿਜ਼ਨ ਹੋਵੇ, ਨਾ ਕਿ ਲੋਕਾਂ ਦਾ ਮਾਖੌਲ ਬਣਾਉਣ ਵਾਲੀ ਸਰਕਾਰ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਨੇ ਕਥਿਤ ਤੌਰ ’ਤੇ ਨਾਜਾਇਜ਼ ਵਸੂਲੀਆਂ ਰਾਹੀਂ 5,500 ਕਰੋੜ ਰੁਪਏ ਇਕੱਠੇ ਕਰਕੇ ਇਹ ਰਕਮ ਸੂਬੇ ਦੇ ਵਿਕਾਸ ਦੀ ਬਜਾਏ ਆਪਣੀ ਮਸ਼ਹੂਰੀ ਲਈ ਇਸ਼ਤਿਹਾਰਾਂ ’ਤੇ ਖਰਚ ਕੀਤੀ ਹੈ।
ਹ
ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ। ਤਸਵੀਰ: ਸੰਧੂ
19-11-2026
ਮੰਡੀ ਗੋਬਿੰਦਗੜ੍ਹ, 18 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜਿਸ ਕੋਲ ਪੰਜਾਬ ਦੇ ਵਿਕਾਸ ਲਈ ਸਪਸ਼ਟ ਸੋਚ ਅਤੇ ਦੂਰਅੰਦੇਸ਼ੀ ਵਾਲਾ ਵਿਜ਼ਨ ਹੋਵੇ, ਨਾ ਕਿ ਲੋਕਾਂ ਦਾ ਮਾਖੌਲ ਬਣਾਉਣ ਵਾਲੀ ਸਰਕਾਰ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਨੇ ਕਥਿਤ ਤੌਰ ’ਤੇ ਨਾਜਾਇਜ਼ ਵਸੂਲੀਆਂ ਰਾਹੀਂ 5,500 ਕਰੋੜ ਰੁਪਏ ਇਕੱਠੇ ਕਰਕੇ ਇਹ ਰਕਮ ਸੂਬੇ ਦੇ ਵਿਕਾਸ ਦੀ ਬਜਾਏ ਆਪਣੀ ਮਸ਼ਹੂਰੀ ਲਈ ਇਸ਼ਤਿਹਾਰਾਂ ’ਤੇ ਖਰਚ ਕੀਤੀ ਹੈ। ਉਹ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਪਤੀਆਂ ਨੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਮੰਡੀ ਗੋਬਿੰਦਗੜ੍ਹ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤ ਨੂੰ ਮੁੜ ਪੈਰਾਂ ਸਿਰ ਕਰਨ ਲਈ ਠੋਸ ਨੀਤੀਆਂ ਬਣਾਉਣ ਦੀ ਲੋੜ ਹੈ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਵਿਚ ਨਵੀਂ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਬਠਿੰਡਾ ਖੇਤਰ ਦੀਆਂ ਜ਼ਮੀਨਾਂ ਵਿਚ ਸੋਲਰ ਪਲਾਂਟ ਲਗਾ ਕੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਉਣ ਦੀ ਯੋਜਨਾ ਬਣਾਈ ਜਾਵੇਗੀ। ਪੰਜਾਬ ਦੀ ਕਿਸਾਨੀ ਨੂੰ ਰਵਾਇਤੀ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਮੱਕੀ ਅਤੇ ਆਲੂ ਵਰਗੀਆਂ ਫ਼ਸਲਾਂ ਤੋਂ ਨਵੇਂ ਉਤਪਾਦ ਤਿਆਰ ਕਰਨ ਵਾਲੀਆਂ ਪ੍ਰੋਸੈਸਿੰਗ ਸਨਅਤਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਧੀਆ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਬਾਦਲ ਨੇ ਕਿਹਾ ਕਿ ਜੀ.ਐੱਸ.ਟੀ ਦੀ ਕਥਿਤ ਨਾਜਾਇਜ਼ ਵਸੂਲੀ ਨੂੰ ਰੋਕਣ ਦੇ ਨਾਲ-ਨਾਲ ਨਵੇਂ ਉਦਯੋਗਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਮਕਸਦ ਲਈ ਹਰ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਸੈਂਟਰ ਸਥਾਪਤ ਕੀਤਾ ਜਾਵੇਗਾ, ਜਿੱਥੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਸਰਕਾਰੀ ਮਨਜ਼ੂਰੀਆਂ 30 ਦਿਨਾਂ ਦੇ ਅੰਦਰ ਇਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਕਾਰੋਬਾਰ ਸ਼ੁਰੂ ਕਰਨ ਵਿਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਦਰਮਿਆਨ ਚੋਣਾਂ ਲਈ ਸਾਂਝੇ ਚੋਣ ਮਨੋਰਥ ਪੱਤਰ ਦੀ ਤਿਆਰੀ ਵਾਸਤੇ ਟੀਮਾਂ ਵਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਬਿਹਤਰੀ ਲਈ ਸਾਥ ਦੇਣ ਅਤੇ ਭਰੋਸਾ ਦਿੱਤਾ ਕਿ ਮੌਕਾ ਮਿਲਣ ’ਤੇ ਸੂਬੇ ਵਿਚ ਉਦਯੋਗ, ਵਪਾਰ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਸਕਾਰਾਤਮਿਕ ਵਿਜ਼ਨ ਨਾਲ ਕੰਮ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਲਈ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਸਪਸ਼ਟ ਨੀਤੀ, ਸਹੀ ਯੋਜਨਾਬੰਦੀ ਅਤੇ ਵਿਕਾਸ ਪ੍ਰਤੀ ਵਚਨਬੱਧ ਲੀਡਰਸ਼ਿਪ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਉਦਯੋਪਤੀ ਨਾਰਾਇਣ ਸਿੰਗਲਾ, ਮੋਹਿੰਦਰ ਗੁਪਤਾ, ਰਾਜ ਕੁਮਾਰ ਗੋਇਲ, ਵਿਜੇ ਬਾਂਸਲ, ਭਾਰਤ ਭੂਸ਼ਨ ਟੋਨੀ, ਕੇ.ਕੇ ਜਿੰਦਲ, ਗੋਪਾਲ ਸਿੰਘੀ, ਪ੍ਰਦੀਪ ਭੱਲਾ, ਹੇਮੰਤ ਬੱਤਾ, ਭਗਵਾਨ ਦਾਸ ਆਦਿ ਹਾਜ਼ਰ ਸਨ।