19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸਤਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ-ਕੌਂਸਲਰ ਮਨਪ੍ਰੀਤ ਕੌਰ ਤੇ ਬਲਵਿੰਦਰ ਕੌਰ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਤੀਸਰੀ ਵਾਰ ਵਿਧਾਨ ਸਭਾ ਚੋਣਾਂ ਦੀ ਟਿਕਟ ਦੇ ਨਿਵਾਜਣ ਨਾਲ ਜਿੱਥੇ ਹਲਕੇ ਦੇ ਲੋਕਾਂ ’ਚ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ ਹਲਕੇ ਦੇ ਲੋਕ ਆਪ ਵਲੋਂ ਕੀਤੇ ਵਿਕਾਸ ਕਾਰਜਾਂ ਸਦਕਾ ਵਿਧਾਇਕ ਰਾਏ ਨੂੰ ਵੱਡੀ ਜਿੱਤ ਦਿਵਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਦੀ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਮਨਪ੍ਰੀਤ ਕੌਰ ਤੇ ਕੌਂਸਲਰ ਬਲਵਿੰਦਰ ਕੌਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਤੀਸਰੀ ਵਾਰ ਵਿਧਾਨ ਸਭਾ ਚੋਣਾਂ ਦੀ ਟਿਕਟ ਦੇ ਨਿਵਾਜਣ ਨਾਲ ਜਿੱਥੇ ਹਲਕੇ ਦੇ ਲੋਕਾਂ ’ਚ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ ਹਲਕੇ ਦੇ ਲੋਕ ਆਪ ਵਲੋਂ ਕੀਤੇ ਵਿਕਾਸ ਕਾਰਜਾਂ ਸਦਕਾ ਵਿਧਾਇਕ ਰਾਏ ਨੂੰ ਵੱਡੀ ਜਿੱਤ ਦਿਵਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਦੀ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਮਨਪ੍ਰੀਤ ਕੌਰ ਤੇ ਕੌਂਸਲਰ ਬਲਵਿੰਦਰ ਕੌਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸਮੇਂ ਸਿਰ ਆਪਣੀਆਂ ਗਰੰਟੀਆਂ ਪੂਰਾ ਕਰਨ ਦੇ ਨਾਲ-ਨਾਲ ਇਸਤਰੀਆਂ ਨੂੰ ਵੀ ਬਣਦਾ ਮਾਣ ਸਨਮਾਨ ਵੀ ਦਿੱਤਾ ਗਿਆ ਹੈ, ਜਿਸ ਵਿਚ ਲੋਕਾਂ ਨੂੰ ਘਰੇਲੂ ਬਿਜਲੀ ਮੁਆਫ਼ੀ, ਮਿਆਰੀ ਸਿਹਤ ਸਹੂਲਤਾਂ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ, ਇਸਤਰੀਆਂ ਲਈ ਮੁਫ਼ਤ ਬੱਸ ਸਫ਼ਰ, ਐਮੀਨੈਂਸ ਸਕੂਲਾਂ ਵਿਚ ਆਧੁਨਿਕ ਸਿੱਖਿਆ ਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਮੁੱਖ ਹਨ, ਜਿਨ੍ਹਾਂ ਸਦਕਾ ਸੂਬੇ ਦੇ 70 ਫ਼ੀਸਦੀ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਰਹੇ ਹਨ ਤੇ ਸਰਕਾਰ ਦੇ ਕਾਰਜਾਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨੌਜਵਾਨਾਂ ਨੂੰ ਜਿੱਥੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ, ਉੱਥੇ ਹੀ ਪਿੰਡਾਂ ਤੇ ਸ਼ਹਿਰਾਂ ਵਿਚ ਵੱਡੀ ਪੱਧਰ ਤੇ ਖੇਡ ਗਰਾੳਂੂਡ ਬਣਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਗਿਆ ਤੇ ਖੇਡਾਂ ਵਤਨ ਪੰਜਾਬ ਦੀਆਂ ਕਰਵਾ, ਮੱਲਾਂ ਮਾਰਨ ਵਾਲੇ ਖਿਡਾਰੀਆ ਦਾ ਵੱਡੇ ਪੱਧਰ ’ਤੇ ਮਾਣ ਸਨਮਾਨ ਵੀ ਕੀਤਾ ਗਿਆ ਹੈ। ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਦੁਆਰਾ ਹਲਕੇ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀਂ ਛੱਡੀ ਗਈ ਤੇ ਹਲਕੇ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਮੁੜ ਕਾਇਆ ਕਲਪ ਕੀਤੀ ਗਈ ਹੈ ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦਾ ਨਵ-ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਸੂਬੇ ਦਾ ਰੋਲ ਮਾਡਲ ਹਲਕਾ ਹੈ, ਜਿੱਥੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲੋਕ ਹਲਕਾ ਵਿਧਾਇਕ ਰਾਏ ਦੇ ਪੱਖ ਵਿਚ ਪੂਰੀ ਤਰ੍ਹਾਂ ਭੁਗਤਣ ਲਈ ਤਿਆਰ-ਬਰ-ਤਿਆਰ ਹਨ।
ਪਿਛਲੀ ਖ਼ਬਰ ਰੇਲ ਹਾਦਸੇ ਵਿਚ ਪਿੰਡ ਫਰੌਰ ਦੇ ਨੌਜਵਾਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਚੋਣਾਂ ਸੰਬੰਧੀ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।