ਰੇਲ ਹਾਦਸੇ ਵਿਚ ਪਿੰਡ ਫਰੌਰ ਦੇ ਨੌਜਵਾਨ ਵਿਅਕਤੀ ਦੀ ਮੌਤ
ਖਮਾਣੋਂ, 18 ਨਵੰਬਰ (ਮਨਮੋਹਣ ਸਿੰਘ ਕਲੇਰ)-ਨਿਊ ਲੁਧਿਆਣਾ-ਚੰਡੀਗੜ੍ਹ ਰੇਲਵੇ ਲਾਈਨ ਤੇ ਇਕ ਨੌਜਵਾਨ ਵਿਅਕਤੀ ਦੀ ਰੇਲਵੇ ਪੁਲਿਸ ਵਲੋਂ ਅੱਜ ਸਵੇਰੇ ਮ੍ਰਿਤਕ ਦੇਹ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਸਰਹਿੰਦ ਦੇ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਉਕਤ ਰੇਲਵੇ ਲਾਈਨ ਤੇ ਇਕ ਵਿਅਕਤੀ ਦੀ ਮੌਤ ਸਬੰਧੀ ਸੂਚਨਾ ਮਿਲੀ ਸੀ ਜਿਸ ਸਬੰਧੀ ਉਨ੍ਹਾਂ ਵਲੋਂ ਮੌਕੇ ’ਤੇ ਜਾ ਕੇ ਜਦੋਂ ਪੜਤਾਲ ਕੀਤੀ ਗਈ ਤਾਂ ਉਕਤ ਵਿਅਕਤੀ ਦੀ ਪਛਾਣ ਬਰਿੰਦਰ ਕੁਮਾਰ ਪੁੱਤਰ ਜੀਤ ਸਿੰਘ ਉਮਰ ਕਰੀਬ 40 ਸਾਲ ਪਿੰਡ ਫਰੌਰ ਥਾਣਾ ਖਮਾਣੋਂ ਵਜੋਂ ਕੀਤੀ ਗਈ।
ਬਰਿੰਦਰ ਕੁਮਾਰ
19-11-2026