18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚੁੰਨੀ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ-ਡਾ. ਨਰੇਸ਼ ਚੌਹਾਨ

ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਐਸ. ਐਮ.

ਅਜੀਤ ਡੈਸਕ 19-11-2026
ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਐਸ.ਐਮ.ਓ. ਡਾ. ਨਰੇਸ਼ ਚੌਹਾਨ ਵਲੋਂ ਚੁੰਨੀ ਅਤੇ ਆਸ-ਪਾਸ ਦੇ ਪਿੰਡਾਂ ਦਾ ਦੌਰਾ ਕਰਕੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਲਾਕਾ ਨਿਵਾਸੀਆਂ ਨੇ ਡਾ. ਨਰੇਸ਼ ਚੌਹਾਨ ਨੂੰ ਇਲਾਕੇ ’ਚ ਸਰਕਾਰੀ ਹਸਪਤਾਲ, ਸਰਕਾਰੀ ਕਾਲਜ ਦੀ ਮਾੜੀ ਹਾਲਤ, ਸੀਵਰੇਜ, ਬੱਸ ਅੱਡੇ ਅਤੇ ਟੁੱਟੀਆਂ ਸੜਕਾਂ ਵਰਗੀਆਂ ਸਮੱਸਿਆਵਾਂ ਦੇ ਮੁੱਦੇ ਉਠਾਉਂਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕਾ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ। ਇਲਾਕਾ ਵਾਸੀਆਂ ਨੇ ਮੌਜੂਦਾ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਉਨ੍ਹਾਂ ਡਾ.ਨਰੇਸ਼ ਚੌਹਾਨ ਨੂੰ ਭਰੋਸਾ ਦਿੱਤਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੰਦੀ ਹੈ ਤਾਂ ਇਲਾਕੇ ਦੇ ਲੋਕ ਉਨ੍ਹਾਂ ਦਾ ਸਮਰਥਨ ਕਰਨਗੇ। ਡਾ.ਚੌਹਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਆਵਾਜਾਈ ਅਤੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਲੋਕਾਂ ਦਾ ਹੱਕ ਹਨ ਅਤੇ ਇਨ੍ਹਾਂ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾ ਕੇ ਹੱਲ ਕਰਵਾਉਣ ਲਈ ਉਹ ਲਗਾਤਾਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਦਾ ਵਿਕਾਸ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਹੀ ਸੰਭਵ ਹੈ। ਇਸ ਮੌਕੇ ਜਸਵੰਤ ਸਿੰਘ ਕੌਮੀ ਪ੍ਰਧਾਨ ਮਨੁੱਖੀ ਅਧਿਕਾਰ ਮੰਚ, ਮਨਮੋਹਨ ਸਿੰਘ, ਪੂਨਮ ਸਿੰਘ, ਪਰਮਿੰਦਰ ਕੌਰ, ਬਲਜੀਤ ਸਿੰਘ, ਦਲਜੀਤ ਕੌਰ, ਜਗਦੀਸ਼ ਸਿੰਘ ਅਤੇ ਦਮਨਜੀਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੈਲੀ ਦੀ ਸਫਲਤਾ ਲਈ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸੰਦੀਪ ਸਿੰਘ ਬੱਲ ਨੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।