ਰੈਲੀ ਦੀ ਸਫਲਤਾ ਲਈ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ
ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਸੀ ਪਠਾਣਾਂ ਵਿਖੇ ਕਰਵਾਈ ਗਈ ਲਲਕਾਰ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਇੰਚਾਰਜ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ, ਬੀਬੀਆਂ ਵਰਕਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫਲਤਾ ਵਿਚ ਪਾਰਟੀ ਦੇ ਹਰ ਛੋਟੇ-ਵੱਡੇ ਆਗੂ ਅਤੇ ਵਰਕਰ ਦੀ ਸਖ਼ਤ ਮਿਹਨਤ ਅਤੇ ਇੱਕਜੁੱਟਤਾ ਦਾ ਨਤੀਜਾ ਹੈ।
ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਸੀ ਪਠਾਣਾਂ ਵਿਖੇ ਕਰਵਾਈ ਗਈ ਲਲਕਾਰ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਇੰਚਾਰਜ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ, ਬੀਬੀਆਂ ਵਰਕਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫਲਤਾ ਵਿਚ ਪਾਰਟੀ ਦੇ ਹਰ ਛੋਟੇ-ਵੱਡੇ ਆਗੂ ਅਤੇ ਵਰਕਰ ਦੀ ਸਖ਼ਤ ਮਿਹਨਤ ਅਤੇ ਇੱਕਜੁੱਟਤਾ ਦਾ ਨਤੀਜਾ ਹੈ। ਜਿਸ ਉਤਸ਼ਾਹ ਅਤੇ ਜੋਸ਼ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਮ ਲੋਕਾਂ ਅਤੇ ਬੀਬੀਆਂ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ ਉਸ ਨੇ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦਾ ਅਕਾਲੀ ਦਲ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ ਜਿਨ੍ਹਾਂ ਦੀ ਮਿਹਨਤ ਨਾਲ ਹੀ ਕੋਈ ਵੀ ਸਿਆਸੀ ਮੁਹਿੰਮ ਸਫਲ ਹੁੰਦੀ ਹੈ। ਉਨ੍ਹਾਂ ਰੈਲੀ ਦੀਆਂ ਤਿਆਰੀਆਂ ਵਿਚ ਦਿਨ-ਰਾਤ ਇਕ ਕਰਨ ਵਾਲੇ ਆਗੂਆਂ, ਯੂਥ ਵਰਕਰਾਂ, ਇਸਤਰੀ ਵਿੰਗ ਦੀਆਂ ਮੈਂਬਰਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਦੇ ਮਾਣ-ਸਤਿਕਾਰ ਅਤੇ ਉਨ੍ਹਾਂ ਦੀ ਮਿਹਨਤ ਦੀ ਹਮੇਸ਼ਾ ਕਦਰ ਕਰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮੂਹ ਵਰਕਰ ਇਸੇ ਤਰ੍ਹਾਂ ਆਪਸੀ ਤਾਲਮੇਲ ਅਤੇ ਇੱਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣ।