18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਲੋਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਵਿਸ਼ੇਸ਼ ਸਨਮਾਨ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਸਮੇਤ ਸਮੂਹ ਸਟਾਫ਼ ਨੇ ਦਿੱਤੀਆਂ ਵਧਾਈਆਂ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਪੰਜਾਬ ਦੇ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਕਾਲਜ ਦੇ ਪ੍ਰਿੰਸੀਪਲ ਡਾ. ਲਖਬੀਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਰੀਗਨ ਕੌਰ ਬੱਲ, ਪਿਤਾ: ਪ੍ਰਭਜੋਤ ਸਿੰਘ ਬੱਲ, ਮਾਤਾ: ਸਿਮਰਨਪ੍ਰੀਤ ਕੌਰ ਬੱਲ, ਪਿੰਡ ਗਡਹੇੜਾ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਪੰਜਾਬ ਦੇ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਕਾਲਜ ਦੇ ਪ੍ਰਿੰਸੀਪਲ ਡਾ. ਲਖਬੀਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸਫਲ ਕਾਰਜਕਾਲ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਕਾਨੂੰਨੀ ਸੂਝ, ਤਜਰਬੇ, ਪਾਰਟੀ ਪ੍ਰਤੀ ਸਮਰਪਣ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ। ਇਸ ਉਪਰੰਤ ਜਥੇਦਾਰ ਅਵਤਾਰ ਸਿੰਘ ਰਿਆ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਟਰੱਸਟੀ ਮੈਂਬਰ ਨੇ ਸੰਬੋਧਨ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ ’ਤੇ ਖ਼ੁਸ਼ੀ ਪ੍ਰਗਟਾਈ ਅਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ਅਤੇ ਪੰਥਕ ਸੰਸਥਾਵਾਂ ਨਾਲ ਜੁੜ ਕੇ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣਾ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਦੇ ਅੰਤ ਵਿਚ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪ੍ਰਿੰਸੀਪਲ ਡਾ. ਲਖਬੀਰ ਸਿੰਘ, ਸਮੂਹ ਸਟਾਫ਼ ਮੈਂਬਰਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਹੋਰ ਵਧੇਰੇ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਸੇਵਾ ਕਰਨ ਦੀ ਪ੍ਰੇਰਨਾ ਹੈ। ਸਾਥੀਆਂ ਵਲੋਂ ਮਿਲਿਆ ਪਿਆਰ, ਸਤਿਕਾਰ ਅਤੇ ਵਿਸ਼ਵਾਸ ਉਨ੍ਹਾਂ ਨੂੰ ਹਰ ਜ਼ਿੰਮੇਵਾਰੀ ਦ੍ਰਿੜ੍ਹਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦਾ ਰਹੇਗਾ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਮੂਹ ਸਟਾਫ਼ ਮੈਂਬਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ, ਮਜ਼ਬੂਤੀ ਅਤੇ ਬਿਹਤਰੀ ਲਈ ਹਰ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ, ਸਮਰਪਣ ਅਤੇ ਸਹਿਯੋਗ ਨਾਲ ਪੰਥਕ ਸੰਸਥਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਸ਼ਾਹਪੁਰ ਟਰੱਸਟੀ ਮੈਂਬਰ, ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ’ਚ 3 ਰੋਜ਼ਾ ਸ੍ਰਿਸ਼ਟੀ ਤੇ ਉਡਾਨ ਪ੍ਰੋਗਰਾਮ ਅੱਜ- ਡਾ: ਆਕਾਸ਼ਦੀਪ ਸਿੰਘ ਚੰਦੀ ਅਗਲੀ ਖ਼ਬਰ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਰਾਜਨੀਤਿਕ , ਧਾਰਮਿਕ , ਸਮਾਜਿਕ ਤੇ ਕਾਰੋਬਾਰੀ ਖੇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।