20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ ਮੁਹਿੰਮ’ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਗਈ।

ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਪ੍ਰਭਜੋਤ ਕੌਰ ਵਲੋਂ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ.ਨਵਨੀਤ ਕੌਰ ਵਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪਣੇ-ਆਪਣੇ ਏਰੀਏ ਦੇ ਸਕੂਲਾਂ ਵਿਚ ਡੇਂਗੂ ਵਿਰੋਧੀ ਟੀਮਾਂ ਵਲੋਂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ, ਜ਼ਿਲ੍ਹਾ ਐਪੀਡੀਮੈਲੋਜਿਸਟ ਡਾ.ਪ੍ਰਭਜੋਤ ਕੌਰ ਵਲੋਂ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਸਾਫ਼ ਸਫ਼ਾਈ ਅਤੇ ਡੇਂਗੂ ਰੋਕਥਾਮ ਪ੍ਰਤੀ ਜਾਗਰੂਕ ਰਹਿਣਾ ਹੈ, ਉਨ੍ਹਾਂ ਕਿਹਾ ਕਿ ਘਰਾਂ ਦੇ ਆਸ-ਪਾਸ ਅਤੇ ਘਰਾਂ ਵਿਚ ਮੌਜੂਦ ਕੂਲਰਾਂ, ਗਮਲਿਆਂ, ਟੁੱਟੇ ਭੱਜੇ ਬਰਤਨਾ, ਫ਼ਰਿਜ ਦੀਆਂ ਟਰੇਆਂ ਅਤੇ ਟਾਇਰਾਂ ਵਿਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਲਾਰਵੇ ਤੋਂ ਪੈਦਾ ਹੋਣ ਵਾਲਾ ਮੱਛਰ 7 ਤੋਂ 10 ਦਿਨ ਵਿਚ ਪੈਦਾ ਹੁੰਦਾ ਹੈ, ਇਸ ਲਈ ਹਰ ਸ਼ੁੱਕਰਵਾਰ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਸ਼ਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਮਨਜਿੰਦਰ ਸਿੰਘ, ਤੇਜਿੰਦਰ ਸਿੰਘ, ਬਲਵਿੰਦਰ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ, ਬਰੀਡਿੰਗ ਚੈੱਕਰ ਜਗਮੋਹਨ ਸਿੰਘ ਤੋਂ ਇਲਾਵਾ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 45 ਕਿੱਲੋ ਡੋਡਿਆਂ ਸਮੇਤ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਲੋਂ 7-7 ਸਾਲ ਦੀ ਕੈਦ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦਾ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।