21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਅਮਲੋਹ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੀਤੀ ਸ਼ਮੂਲੀਅਤ

ਮੰਡੀ ਗੋਬਿੰਦਗੜ੍ਹ, 20 ਨਵੰਬਰ (ਰਾਜੇਸ਼ ਸ਼ਰਮਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਮੰਡੀ ਗੋਬਿੰਦਗੜ੍ਹ ਸਥਿਤ ਪਾਰਟੀ ਦੇ ਮੁੱਖ ਚੋਣ ਦਫ਼ਤਰ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ , ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਾਕਾ ਰਣਦੀਪ ਸਿੰਘ ਨਾਭਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਅਜੀਤ ਡੈਸਕ 21-11-2026
ਮੰਡੀ ਗੋਬਿੰਦਗੜ੍ਹ, 20 ਨਵੰਬਰ (ਰਾਜੇਸ਼ ਸ਼ਰਮਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਮੰਡੀ ਗੋਬਿੰਦਗੜ੍ਹ ਸਥਿਤ ਪਾਰਟੀ ਦੇ ਮੁੱਖ ਚੋਣ ਦਫ਼ਤਰ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ , ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਾਕਾ ਰਣਦੀਪ ਸਿੰਘ ਨਾਭਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗਾਮੀ ਚੋਣਾਂ ਦੀ ਰਣਨੀਤੀ ਉਲੀਕਣ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ 2027 ਦੀਆਂ ਚੋਣਾਂ ਕਾਂਗਰਸ ਪਾਰਟੀ ਲਈ ਬੇਹੱਦ ਅਹਿਮ ਹਨ ਅਤੇ ਇਨ੍ਹਾਂ ਵਿਚ ਜਿੱਤ ਹਾਸਲ ਕਰਨ ਲਈ ਵਰਕਰਾਂ ਦੀ ਇੱਕਜੁੱਟਤਾ ਤੇ ਮਿਹਨਤ ਨਿਰਣਾਇਕ ਭੂਮਿਕਾ ਨਿਭਾਏਗੀ। ਉਨ੍ਹਾਂ ਵਰਕਰਾਂ ਨੂੰ ਆਪਸੀ ਮਤਭੇਦ ਭੁੱਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ ਅਤੇ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਹੀ ਨਹੀਂ, ਸਗੋਂ ਲਗਾਤਾਰ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਲਈ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਜਨ-ਸੰਪਰਕ ਮੁਹਿੰਮ ਤੇਜ਼ ਕਰਨ, ਬੂਥ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਰਕਰਾਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ ਅਤੇ ਪਾਰਟੀ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਮੈਂਬਰ ਰਜਿੰਦਰ ਸਿੰਘ ਬਿੱਟੂ, ਡਾ. ਮਨਮੋਹਨ ਕੌਸ਼ਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ ਬੌਬੀ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਨੀਲਮ ਰਾਣੀ, ਬਲੋਕ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਿੰਪਲ ਸ਼ਰਮਾ, ਚੇਤਨ ਸ਼ਰਮਾ, ਪੰਕਜ ਗੋਇਲ, ਰੋਹਿਤ ਸ਼ਰਮਾ, ਕਮਲਜੀਤ ਸਿੰਘ ਸੋਮਾ, ਅਦਿੱਤਰ ਸਿੰਘ ਸਲਾਣਾ, ਅਜੀਤ ਸਿੰਘ ਸਲਾਣਾ, ਜਗਰੂਪ ਸਿੰਘ ਜੱਸ, ਭੁਪਿੰਦਰ ਸਿੰਘ ਸੰਧੂ, ਵਿਨੈ ਸ਼ਰਮਾ, ਨਵਦੀਪ ਰਾਮਗੜ੍ਹੀਆ, ਹਰਵਿੰਦਰ ਸਿੰਘ ਖ਼ਾਲਸਾ, ਬਿਮਲ ਗੁਪਤਾ, ਸ਼ਿਵ ਸ਼ਰਮਾ, ਮਨਜੀਤ ਸਿੰਘ, ਰਾਮ ਪ੍ਰਕਾਸ਼ ਚੋਪੜਾ ਅਤੇ ਵਿਪਨ ਲਾਲਕਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਮਹਿਲਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਕੇਂਦਰ ਦੇ ਬਰਾਬਰ 13 ਫ਼ੀਸਦੀ ਡੀ.ਏ. ਦੇਵੇ- ਹਰਜੀਤ ਸਿੰਘ ਤਰਖਾਣ ਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।