26 ਨਵੰਬਰ ਨੂੰ ਪੰਜਾਬ ਭਰ ’ਚ ਮਨਾਇਆ ਜਾਵੇਗਾ ‘ਸੰਵਿਧਾਨ ਬਚਾਓ ਦਿਵਸ’
1 ਤੇ 2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਘਿਰਾਓ ਲਈ ਆਂਗਣਵਾੜੀ ਮੁਲਾਜ਼ਮਾਂ ਨੂੰ ਦਿੱਤਾ ਦਿੱਲੀ ਚਲੋ ਦਾ ਸੱਦਾ
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 26 ਨਵੰਬਰ ਨੂੰ ਪੰਜਾਬ ਭਰ ਵਿਚ ਸੰਵਿਧਾਨ ਬਚਾਓ ਦਿਵਸ ਮਨਾਉਣ ਅਤੇ 1 ਤੇ 2 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਸੰਸਦ ਘਿਰਾਓ ਦੀਆਂ ਤਿਆਰੀਆਂ ਸਬੰਧੀ ਯੂਨੀਅਨ ਦੇ ਮੁੱਖ ਦਫ਼ਤਰ ਸਰਹਿੰਦ ਵਿਖੇ ਅੱਜ ਇਕ ਕਨਵੈੱਨਸ਼ਨ ਕੀਤੀ ਗਈ। ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ ਇਸ ਕਨਵੈੱਨਸ਼ਨ ਵਿਚ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਮੋਹਾਲੀ ਜ਼ਿਲਿ੍ਆਂ ਦੀਆਂ ਚੁਣੀਆਂ ਹੋਈਆਂ ਟੀਮਾਂ ਨੇ ਸ਼ਮੂਲੀਅਤ ਕੀਤੀ।
ਸ
ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਕਨਵੈੱਨਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਨਾਲ ਅਹੁਦੇਦਾਰ ਤੇ ਵਰਕਰ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ
21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 26 ਨਵੰਬਰ ਨੂੰ ਪੰਜਾਬ ਭਰ ਵਿਚ ਸੰਵਿਧਾਨ ਬਚਾਓ ਦਿਵਸ ਮਨਾਉਣ ਅਤੇ 1 ਤੇ 2 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਸੰਸਦ ਘਿਰਾਓ ਦੀਆਂ ਤਿਆਰੀਆਂ ਸਬੰਧੀ ਯੂਨੀਅਨ ਦੇ ਮੁੱਖ ਦਫ਼ਤਰ ਸਰਹਿੰਦ ਵਿਖੇ ਅੱਜ ਇਕ ਕਨਵੈੱਨਸ਼ਨ ਕੀਤੀ ਗਈ। ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ ਇਸ ਕਨਵੈੱਨਸ਼ਨ ਵਿਚ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਮੋਹਾਲੀ ਜ਼ਿਲਿ੍ਆਂ ਦੀਆਂ ਚੁਣੀਆਂ ਹੋਈਆਂ ਟੀਮਾਂ ਨੇ ਸ਼ਮੂਲੀਅਤ ਕੀਤੀ। ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਦੇਸ਼ ਦੇ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਕਰਨਾ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ 1949 ਨੂੰ ਅਪਣਾਇਆ ਗਿਆ ਭਾਰਤੀ ਸੰਵਿਧਾਨ ਦੇਸ਼ ਦੇ ਨਾਗਰਿਕਾਂ ਨੂੰ ਵੋਟ ਪਾਉਣ, ਆਪਣੇ ਵਿਚਾਰ ਪ੍ਰਗਟਾਉਣ, ਜਥੇਬੰਦ ਹੋਣ ਅਤੇ ਹੱਕਾਂ ਲਈ ਸੰਘਰਸ਼ ਕਰਨ ਦੇ ਅਧਿਕਾਰ ਦਿੰਦਾ ਹੈ, ਪਰ ਉਨ੍ਹਾਂ ਦੇ ਦੋਸ਼ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਸੰਵਿਧਾਨਕ ਅਧਿਕਾਰਾਂ ਨੂੰ ਖੋਹਣ ਵੱਲ ਵਧ ਰਹੀ ਹੈ। ਇਸ ਲਈ 26 ਨਵੰਬਰ ਨੂੰ ਸੰਵਿਧਾਨ ਬਚਾਓ ਦਿਵਸ ਵਜੋਂ ਮਨਾਉਣ ਦੀ ਲੋੜ ਹੈ। ਉਨ੍ਹਾਂ 1 ਤੇ 2 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਸੰਸਦ ਘਿਰਾਓ ਵਿਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਚਾਰ ਲੇਬਰ ਕੋਡ ਰੱਦ ਕਰਵਾਉਣ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, 42 ਹਜ਼ਾਰ ਰੁਪਏ ਘੱਟੋ-ਘੱਟ ਮਹੀਨਾਵਾਰ ਉਜਰਤ ਅਤੇ 21 ਹਜ਼ਾਰ ਰੁਪਏ ਪੈਨਸ਼ਨ ਲਾਗੂ ਕਰਵਾਉਣ ਤੋਂ ਇਲਾਵਾ ਆਈ.ਸੀ.ਡੀ.ਐਸ. ਲਈ ਲੋੜੀਂਦਾ ਪੂਰਾ ਬਜਟ ਮੁਹੱਈਆ ਕਰਵਾਉਣ ਵਰਗੀਆਂ ਮੰਗਾਂ ਦੀ ਪ੍ਰਾਪਤੀ ਲਈ ਮਜ਼ਦੂਰਾਂ ਨੂੰ ਵਿਸ਼ਾਲ ਸੰਘਰਸ਼ ਵਿੱਢਣਾ ਪਵੇਗਾ। ਇਸ ਮੌਕੇ ਯੂਨੀਅਨ ਦੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਤੋਂ ਇਲਾਵਾ ਗੁਰਮੀਤ ਕੌਰ, ਗੁਰਦੀਪ ਕੌਰ, ਦਲਜੀਤ ਕੌਰ, ਸ਼ਾਂਤੀ ਦੇਵੀ, ਅੰਜੂ ਸ਼ਰਮਾ ਅਤੇ ਗੁਰਮੀਤ ਕੌਰ ਰੁੜਕੀ ਵੀ ਹਾਜ਼ਰ ਸਨ।