20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨੰਬਰਦਾਰਾ ਯੂਨੀਅਨ ਨੇ ਮੰਗਾਂ ਸੰਬੰਧੀ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਤਹਿਸੀਲ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 21-11-2026
ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਤਹਿਸੀਲ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਉਪਰੰਤ ਯੂਨੀਅਨ ਦੇ ਵਫ਼ਦ ਵਲੋਂ ਤਹਿਸੀਲਦਾਰ ਖਮਾਣੋਂ ਗੁਰਵਿੰਦਰ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਨੇ ਦੱਸਿਆ ਕਿ ਨੰਬਰਦਾਰਾਂ ਦੀਆਂ ਮੁੱਖ ਮੰਗਾਂ ਵਿਚ ਨੰਬਰਦਾਰੀ ਜੱਦੀ-ਪੁਸ਼ਤੀ ਕਰਨਾ, ਪਿਛਲੇ ਚਾਰ ਮਹੀਨਿਆਂ ਤੋਂ ਰੁਕਿਆ ਮਾਣ-ਭੱਤਾ ਤੁਰੰਤ ਜਾਰੀ ਕਰਨਾ, ਤਹਿਸੀਲ ਵਿਚ ਨੰਬਰਦਾਰਾਂ ਲਈ ਕਮਰਾ ਅਲਾਟ ਕਰਨਾ, ਮਾਣ-ਭੱਤੇ ਵਿਚ ਵਾਧਾ ਕਰਨਾ, ਹਰਿਆਣਾ ਸਰਕਾਰ ਦੀ ਤਰਜ਼ ’ਤੇ ਬੱਸਾਂ ਅਤੇ ਰੇਲ ਗੱਡੀਆਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇਣਾ, ਸਰਕਾਰੀ ਈ-ਐਪ ਚਾਲੂ ਕਰਨਾ ਅਤੇ ਲੋਕਲ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਨਾਮਜ਼ਦ ਕਰਨਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ, ਇਸ ਲਈ ਸਰਕਾਰ ਨੂੰ ਇਨ੍ਹਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਧਰਮ ਸਿੰਘ ਅਤੇ ਮੇਜਰ ਸਿੰਘ ਖਮਾਣੋਂ, ਇੰਦਰਜੀਤ ਸਿੰਘ ਖੰਟ, ਮਹਿੰਦਰ ਸਿੰਘ ਜਟਾਣਾ, ਰਾਕੇਸ਼ ਕੁਮਾਰ ਅਤੇ ਸ਼ਸ਼ੀ ਰਾਜ ਸੰਘੋਲ, ਤਰਲੋਚਨ ਸਿੰਘ ਰਾਣਵਾਂ, ਸੁਖਪਾਲ ਸਿੰਘ ਮਨੈਲਾ, ਜੀਤ ਸਿੰਘ ਅਤੇ ਗੁਰਮੇਲ ਸਿੰਘ ਮੋਹਣ ਮਾਜਰਾ, ਬਲਦੇਵ ਸਿੰਘ ਅਤੇ ਕੁਲਵੰਤ ਸਿੰਘ ਬਦੇਸ਼ਾਂ, ਦਰਸ਼ਨ ਸਿੰਘ ਬਰਵਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਦਿਲਾਵਰ ਕੌਰ ਨੇ ਡੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।