20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਅਤੇ ਗ੍ਰੰਥੀ ਸੁਖਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਅਤੇ ਗ੍ਰੰਥੀ ਸੁਖਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਥਾਵਾਚਕ ਭਾਈ ਬਲਵਿੰਦਰ ਸਿੰਘ ਚੰਦੂਮਾਜਰਾ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ। ਜਥੇਦਾਰ ਬਲਸੂਆਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਹੈ ਅਤੇ ਗੁਰਦੁਆਰਾ ਸਾਹਿਬ ਵਿਖੇ ਹਰ ਮਹੀਨੇ ਦਸਵੀਂ, ਸੰਗਰਾਂਦ ਤੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜਿਆਂ ਮੌਕੇ ਵੀ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਅਤੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤ ਨਾਲ ਜੋੜਨਾ ਹੈ। ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ। ਇਸ ਮੌਕੇ ਰਾਗੀ ਭਾਈ ਬਲਜਿੰਦਰ ਸਿੰਘ ਸ਼ੈਂਟੀ, ਪ੍ਰੀਤਮ ਸਿੰਘ, ਜੀਤ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਭਗੜਾਣਾ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਬੈਕਸ ਮੁਕਾਬਲੇ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਅਕਸ਼ਿਤ ਗੁਪਤਾ ਨੇ ਜਿੱਤੀ ਚੈਂਪੀਅਨ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।