20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹਰਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਭਗੜਾਣਾ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਇੱਕਲੌਤੀ ਅਜਿਹੀ ਸਿਆਸੀ ਜਮਾਤ ਹੈ, ਜਿਸ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਭਗੜਾਣਾ ਦੇ ਸਰਗਰਮ ਤੇ ਮਿਹਨਤੀ ਵਰਕਰ ਹਰਪ੍ਰੀਤ ਸਿੰਘ ਨੂੰ ਬੀ.

ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਇੱਕਲੌਤੀ ਅਜਿਹੀ ਸਿਆਸੀ ਜਮਾਤ ਹੈ, ਜਿਸ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਭਗੜਾਣਾ ਦੇ ਸਰਗਰਮ ਤੇ ਮਿਹਨਤੀ ਵਰਕਰ ਹਰਪ੍ਰੀਤ ਸਿੰਘ ਨੂੰ ਬੀ.ਸੀ ਵਿੰਗ ਸਰਕਲ ਭਗੜਾਣਾ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਭੁੱਟਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਰੇਕ ਵਰਗ ਦੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਲਈ ਹੁਣੇ ਤੋਂ ਤਿਆਰੀਆਂ ਅਰੰਭੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇ। ਭੁੱਟਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਵਿਚ ਹਰੇਕ ਵਰਗ ਦੇ ਲੋਕਾਂ ਦਾ ਅਹਿਮ ਯੋਗਦਾਨ ਹੋਵੇਗਾ ਅਤੇ ਸਰਕਾਰ ਬਣਨ ਉਪਰੰਤ ਪੰਜਾਬ ਦੇ ਲੋਕਾਂ ਲਈ ਲੋਕ ਭਲਾਈ ਲਈ ਵੱਧ ਤੋਂ ਵੱਧ ਸਕੀਮਾਂ ਚਲਾਈਆਂ ਜਾਣਗੀਆਂ। ਇਸ ਮੌਕੇ ਰਾਮ ਸਿੰਘ ਭਗੜਾਣਾ, ਜਸਵੰਤ ਸਿੰਘ ਮੈਨੇਜਰ, ਹਰਜੀਤ ਸਿੰਘ ਜੀਤੀ, ਲਾਡੀ ਭਗੜਾਣਾ, ਕਾਬਲ ਸਿੰਘ ਝਾਂਮਪੁਰ, ਬਲਵਿੰਦਰ ਸਿੰਘ ਝਾਂਮਪੁਰ, ਸੁਖਰਾਜ ਸਿੰਘ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਅਮਰ ਸਿੰਘ, ਰਘੁਵੀਰ ਸਿੰਘ, ਜਸਪਾਲ ਸਿੰਘ, ਜੀਤ ਸਿੰਘ, ਅਵਤਾਰ ਸਿੰਘ, ਪਰਵਿੰਦਰ ਸਿੰਘ ਭਿੰਦਰ, ਜਗਵਿੰਦਰ ਸਿੰਘ, ਜਗਰੂਪ ਸਿੰਘ, ਕਰਮਜੀਤ ਸਿੰਘ ਫੌਜੀ, ਹਰਦੀਪ ਸਿੰਘ, ਜਸਵੀਰ ਸਿੰਘ ਜੱਸੀ, ਦਵਿੰਦਰ ਸਿੰਘ, ਕਰਮਜੀਤ ਸਿੰਘ, ਰਣਜੀਤ ਸਿੰਘ, ਰੁਲਦਾ ਸਿੰਘ, ਬਲਦੇਵ ਸਿੰਘ, ਨੱਥਾ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਸੇਵਾ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।