20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਸੀ ਪਠਾਣਾਂ ਤੋਂ ਲੁਹਾਰ ਮਾਜਰਾ ਤੱਕ ਸੜਕ ਦੀ ਖਸਤਾ ਹਾਲਤ ਬਣੀ ਲੋਕਾਂ ਲਈ ਮੁਸੀਬਤ-ਸਵਰਨ ਸਿੰਘ ਝੱਲੀਆਂ

ਬਸੀ ਪਠਾਣਾਂ, 20 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਤੋਂ ਲੁਹਾਰ ਮਾਜਰਾ ਤੱਕ ਜਾਣ ਵਾਲੀ ਸੜਕ ਦੀ ਹਾਲਤ ਬੇਹੱਦ ਖਸਤਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਸੜਕ ’ਤੇ ਪਏ ਡੂੰਘੇ ਟੋਏ ਅਤੇ ਟੁੱਟਿਆ ਹੋਇਆ ਰਸਤਾ ਰਾਹਗੀਰਾਂ ਦੇ ਆਉਣ-ਜਾਣ ਨੂੰ ਮੁਸ਼ਕਲ ਬਣਾ ਰਹੇ ਹਨ, ਜਿਸ ਕਰਕੇ ਇਸ ਰਸਤੇ ਤੋਂ ਲੰਘਣ ਵਾਲੇ ਵਾਹਨ ਚਾਲਕ ਅਤੇ ਰਾਹਗੀਰਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।

ਸਵਰਨ ਸਿੰਘ ਝੱਲੀਆਂ ਕਲਾਂ 21-11-2026
ਬਸੀ ਪਠਾਣਾਂ, 20 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਤੋਂ ਲੁਹਾਰ ਮਾਜਰਾ ਤੱਕ ਜਾਣ ਵਾਲੀ ਸੜਕ ਦੀ ਹਾਲਤ ਬੇਹੱਦ ਖਸਤਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਸੜਕ ’ਤੇ ਪਏ ਡੂੰਘੇ ਟੋਏ ਅਤੇ ਟੁੱਟਿਆ ਹੋਇਆ ਰਸਤਾ ਰਾਹਗੀਰਾਂ ਦੇ ਆਉਣ-ਜਾਣ ਨੂੰ ਮੁਸ਼ਕਲ ਬਣਾ ਰਹੇ ਹਨ, ਜਿਸ ਕਰਕੇ ਇਸ ਰਸਤੇ ਤੋਂ ਲੰਘਣ ਵਾਲੇ ਵਾਹਨ ਚਾਲਕ ਅਤੇ ਰਾਹਗੀਰਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਬਸੀ ਪਠਾਣਾਂ ਵਿਧਾਨ ਸਭਾ ਤੋਂ ਬਤੌਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਸਵਰਨ ਸਿੰਘ ਝੱਲੀਆਂ ਕਲਾਂ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਲੰਬੇ ਸਮੇਂ ਤੋਂ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ, ਪਰ ਸਰਕਾਰ ਅਤੇ ਸਬੰਧਿਤ ਵਿਭਾਗ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਸਾਈਕਲ ਸਵਾਰਾਂ ਲਈ ਵੀ ਇਸ ਰਸਤੇ ਤੋਂ ਲੰਘਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਇਸ ਰਸਤੇ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਾਫ਼ੀ ਦਿੱਕਤਾਂ ਝੱਲਣੀਆਂ ਪੈਂਦੀਆਂ ਹਨ। ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਵਾਹਨਾਂ ਦਾ ਨੁਕਸਾਨ ਅਤੇ ਸੱਟਾਂ ਲੱਗਣ ਦਾ ਡਰ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਸਭਾ ਹੋਣ ਕਰਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਅਤੇ ਸ਼ਰਧਾਲੂ ਇਲਾਕੇ ਵਿਚ ਪਹੁੰਚਣਗੇ, ਅਜਿਹੇ ਵਿਚ ਇਸ ਸੜਕ ਦੀ ਮਾੜੀ ਹਾਲਤ ਲੋਕਾਂ ਲਈ ਹੋਰ ਵੀ ਵੱਡੀ ਸਮੱਸਿਆ ਬਣ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਸੜਕ ਨਿਰਮਾਣ ਵਿਭਾਗ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਇਸ ਮੁਸ਼ਕਲ ਨੂੰ ਅਣਗੌਲਿਆ ਨਾ ਕੀਤਾ ਜਾਵੇ ਅਤੇ ਸੜਕ ਦੀ ਮੁਰੰਮਤ ਜਲਦ ਕਾਰਵਾਈ ਜਾਵੇ।
ਪਿਛਲੀ ਖ਼ਬਰ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਤੱਕ... ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।