22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕਤਾ ਜ਼ਰੂਰੀ-ਡਾ. ਸੋਨਾ ਥਿੰਦ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਅਧੀਨ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਕਰਵਾਏ ਗਏ, ਕੁਇਜ਼ ਅਤੇ ਲੇਖ ਰਚਨਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.

ਅਜੀਤ ਡੈਸਕ 22-11-2026
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਅਧੀਨ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਕਰਵਾਏ ਗਏ, ਕੁਇਜ਼ ਅਤੇ ਲੇਖ ਰਚਨਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਕੁਇਜ਼ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ 23 ਵਿਦਿਆਰਥੀਆਂ ਅਤੇ ਲੇਖ ਰਚਨਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 10 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਡਾ. ਸੋਨਾ ਥਿੰਦ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਪ੍ਰਤੀ ਸਮਝ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੌਰਾਨ ਸਵੀਪ ਗਤੀਵਿਧੀ ਤਹਿਤ ‘ਲੋਕਤੰਤਰ ਦਾ ਰੁੱਖ–ਹਰ ਪੱਤਾ ਮਹੱਤਵਪੂਰਨ, ਹਰ ਵੋਟ ਅਹਿਮ’ ਥੀਮ ਅਧੀਨ ਇਕ ਵਿਸ਼ੇਸ਼ ਇੰਟਰਐਕਟਿਵ ਗਤੀਵਿਧੀ ਵੀ ਕਰਵਾਈ ਗਈ, ਜਿਸ ਵਿਚ ਸੀਨੀਅਰ ਸਿਟੀਜ਼ਨਾਂ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਗਤੀਵਿਧੀ ਦਾ ਮੁੱਖ ਉਦੇਸ਼ ਸੀਨੀਅਰ ਸਿਟੀਜ਼ਨਾਂ ਅਤੇ ਨੌਜਵਾਨਾਂ ਦਰਮਿਆਨ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਹਰੇਕ ਨਾਗਰਿਕ ਦੀ ਭਾਗੀਦਾਰੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਪਿਛਲੀ ਖ਼ਬਰ ਹਲਕਾ ਅਮਲੋਹ ਤੋਂ ਰਾਜੂ ਖੰਨਾ ਦੀ ਜਿੱਤ ਲਈ ਯੂਥ ਅਕਾਲੀ ਦਲ ਦੇ ਨੌਜਵਾਨ ਹਰ ਘਰ ਤੱਕ ਪਹੁੰਚ ਕਰਨਗੇ- ਗੋਲੂ, ਗੱਗੀ, ਸੇੇਰਗਿ... ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।