22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲਾਇਨਜ਼ ਕਲੱਬ ਨੇ ਲਾਇਨਜ਼ ਮਾਡਲ ਸਕੂਲ ਵਿਖੇ ਬੱਚਿਆਂ ਨਾਲ ਮਨਾਇਆ ਬਾਲ ਦਿਵਸ

ਮੰਡੀ ਗੋਬਿੰਦਗੜ੍ਹ, 21 ਨਵੰਬਰ (ਰਾਜੇਸ਼ ਸ਼ਰਮਾ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ 321-ਐਫ ਵਲੋਂ ਸਥਾਨਕ ਲਾਇਨਜ਼ ਮਾਡਲ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਬੱਚਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੰਡੀ।

ਅਜੀਤ ਡੈਸਕ 22-11-2026
ਮੰਡੀ ਗੋਬਿੰਦਗੜ੍ਹ, 21 ਨਵੰਬਰ (ਰਾਜੇਸ਼ ਸ਼ਰਮਾ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ 321-ਐਫ ਵਲੋਂ ਸਥਾਨਕ ਲਾਇਨਜ਼ ਮਾਡਲ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਬੱਚਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੰਡੀ। ਕਲੱਬ ਦੇ ਪ੍ਰਧਾਨ ਸੰਚਿਤ ਸਿੰਗਲਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ। ਇਸ ਸਮਾਗਮ ਦੌਰਾਨ ਬੱਚਿਆਂ ਨੇ ਗੀਤਾਂ, ਕਵਿਤਾਵਾਂ ਅਤੇ ਵੱਖ-ਵੱਖ ਖੇਡ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਆਕਾਸ਼ ਚੋਪੜਾ ਨੇ ਸਮਾਗਮ ਦੇ ਸਫਲ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਲੱਬ ਦੇ ਮੈਂਬਰ ਦਿਨੇਸ਼ ਸਿੰਘ, ਸੁਮਿਤ ਗਰਗ, ਉਮੇਸ਼ ਬਾਂਸਲ ਅਤੇ ਦੀਪਕ ਖੁੱਲਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪ੍ਰੇਮਲਤਾ, ਸਕੂਲ ਇੰਚਾਰਜ ਅਨੀਤਾ ਅਤੇ ਸਮੁੱਚੇ ਸਕੂਲ ਸਟਾਫ ਵਲੋਂ ਕਲੱਬ ਦੇ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਬੱਚਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਨ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨ ਲਈ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਲੋਂ ਐਡ. ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤ... ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪਹੁੰਚਣਗੇ ਖਮਾਣੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।