22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿੱਦਿਅਕ ਦੌਰੇ ਰਾਹੀਂ ਬੱਚਿਆਂ ਨੇ ਇਤਿਹਾਸ, ਸੱਭਿਆਚਾਰ ਅਤੇ ਸੇਵਾ ਭਾਵਨਾ ਦੇ ਮਹੱਤਵ ਬਾਰੇ ਹਾਸਿਲ ਕੀਤੀ ਜਾਣਕਾਰੀ

ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ਵਲੋਂ ਦੂਜੀ, ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਹ ਦੌਰਾ ਸਕੂਲ ਦੇ ਪ੍ਰਿੰਸੀਪਲ ਗੁਰਮੀਤ ਮਦਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ।

ਅਜੀਤ ਡੈਸਕ 22-11-2026
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ਵਲੋਂ ਦੂਜੀ, ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਹ ਦੌਰਾ ਸਕੂਲ ਦੇ ਪ੍ਰਿੰਸੀਪਲ ਗੁਰਮੀਤ ਮਦਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਿੱਖ ਇਤਿਹਾਸ, ਧਾਰਮਿਕ ਪਰੰਪਰਾਵਾਂ ਅਤੇ ਸੇਵਾ ਭਾਵਨਾ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਿੰਸੀਪਲ ਗੁਰਮੀਤ ਮਦਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਵਿੱਦਿਅਕ ਦੌਰੇ ਬਹੁਤ ਮਹੱਤਵਪੂਰਨ ਹਨ। ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਦੌਰੇ ਬੱਚਿਆਂ ਨੂੰ ਵਿਹਾਰਕ ਤਜਰਬਾ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਅੰਦਰ ਸਮਾਜਿਕ, ਸਭਿਆਚਾਰਕ ਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਸਮੇਂ-ਸਮੇਂ ’ਤੇ ਵਿਦਿਆਰਥੀਆਂ ਲਈ ਅਜਿਹੇ ਗਿਆਨਵਰਧਕ ਦੌਰੇ ਕਰਵਾਏ ਜਾਂਦੇ ਹਨ, ਤਾਂ ਜੋ ਬੱਚਿਆਂ ਦਾ ਗਿਆਨ ਕਲਾਸ-ਰੂਮ ਤੱਕ ਹੀ ਸੀਮਤ ਨਾ ਰਹੇ। ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ ਸ਼ਵੇਤਾ ਮੈਡਮ, ਨੀਤੂ ਮੈਡਮ, ਆਰਤੀ ਮੈਡਮ ਅਤੇ ਅਧਿਆਪਕ ਅਰੀਅਨ ਸਰ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ। ਵਿਦਿਆਰਥੀਆਂ ਨੇ ਇਸ ਦੌਰੇ ਦਾ ਭਰਪੂਰ ਅਨੰਦ ਮਾਣਿਆ ਅਤੇ ਇਸ ਨੂੰ ਯਾਦਗਾਰੀ ਤਜਰਬਾ ਦੱਸਿਆ।
ਪਿਛਲੀ ਖ਼ਬਰ ਸੂਬਾ ਸਰਕਾਰ ਲੋਕਤੰਤਰ ਨੂੰ ਭੁੱਲੀ-ਗੌਰਵ ਸੰਧੂ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਲੋਂ ਐਡ. ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।