22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੁਲਿਸ ਵਲੋਂ ਟਰੈਕਟਰ-ਟਰਾਲੀ ਅਤੇ ਲੱਕੜ ਦੇ ਨੌਂ ਟੁਕੜੇ ਕਬਜ਼ੇ ’ਚ ਲਏ

ਭੁੱਨਰਹੇੜੀ, 21 ਨਵੰਬਰ (ਧਨਵੰਤ ਸਿੰਘ)-ਜੀਵ ਸੈਂਚਰੀ ਬੀੜ ਭੁੱਨਰਹੇੜੀ ਵਿਚ ਲੱਕੜ ਕੱਟਣ ਦੇ ਮਾਮਲੇ ਨੂੰ ਲੈ ਕੇ ਵਣ ਵਿਭਾਗ ਦੀ ਸ਼ਿਕਾਇਤ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਨਿਹੰਗ ਸਿੰਘਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਵਾਈ ਦੇ ਵਿਰੋਧ ਵਿਚ ਭੁੱਨਰਹੇੜੀ ਵਿਖੇ ਨਿਹੰਗ ਸਿੰਘ ਇਕੱਠੇ ਹੋਏ ਅਤੇ ਉਨ੍ਹਾਂ ਨੇ ਪੁਲਿਸ ਕਾਰਵਾਈ ਨੂੰ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਿਰੁੱਧ ਸਰਕਾਰੀ ਜਬਰ ਕਰਾਰ ਦਿੰਦਿਆਂ ਆਪਣਾ ਰੋਸ ਪ੍ਰਗਟਾਇਆ।

ਅਜੀਤ ਡੈਸਕ 22-11-2026
ਭੁੱਨਰਹੇੜੀ, 21 ਨਵੰਬਰ (ਧਨਵੰਤ ਸਿੰਘ)-ਜੀਵ ਸੈਂਚਰੀ ਬੀੜ ਭੁੱਨਰਹੇੜੀ ਵਿਚ ਲੱਕੜ ਕੱਟਣ ਦੇ ਮਾਮਲੇ ਨੂੰ ਲੈ ਕੇ ਵਣ ਵਿਭਾਗ ਦੀ ਸ਼ਿਕਾਇਤ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਨਿਹੰਗ ਸਿੰਘਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਵਾਈ ਦੇ ਵਿਰੋਧ ਵਿਚ ਭੁੱਨਰਹੇੜੀ ਵਿਖੇ ਨਿਹੰਗ ਸਿੰਘ ਇਕੱਠੇ ਹੋਏ ਅਤੇ ਉਨ੍ਹਾਂ ਨੇ ਪੁਲਿਸ ਕਾਰਵਾਈ ਨੂੰ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਿਰੁੱਧ ਸਰਕਾਰੀ ਜਬਰ ਕਰਾਰ ਦਿੰਦਿਆਂ ਆਪਣਾ ਰੋਸ ਪ੍ਰਗਟਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਵਣ ਵਿਭਾਗ ਵਲੋਂ ਕੁਲਦੀਪ ਸਿੰਘ ਕਾਲਾ ਪੁੱਤਰ ਮਿੱਠੂ ਸਿੰਘ, ਅਮਨਦੀਪ ਸਿੰਘ ਪੁੱਤਰ ਵਿਨੋਦ ਸਿੰਘ ਵਾਸੀ ਪਿੰਡ ਹੀਰਾਗੜ੍ਹ, ਹਾਲ ਵਾਸੀ ਭੁੱਨਰਹੇੜੀ ਅਤੇ ਗਗਨਪ੍ਰੀਤ ਸਿੰਘ ਪੁੱਤਰ ਨਰੰਗ ਸਿੰਘ ਵਾਸੀ ਸੰਗਰੂਰ ਖ਼ਿਲਾਫ਼ ਲੱਕੜ ਕੱਟਣ ਦੇ ਮਾਮਲੇ ਸੰਬੰਧੀ ਪੁਲਿਸ ਚੌਂਕੀ ਭੁੱਨਰਹੇੜੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸੰਬੰਧੀ ਪੁਲਿਸ ਚੌਂਕੀ ਭੁੱਨਰਹੇੜੀ ਦੇ ਇੰਚਾਰਜ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੀਵ ਸੈਂਚਰੀ ਬੀੜ ਭੁੱਨਰਹੇੜੀ ਵਿਚ ਲੱਕੜ ਕੱਟਣ ਦੇ ਮਾਮਲੇ ਸੰਬੰਧੀ ਤਿੰਨ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਵਣ ਵਿਭਾਗ ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਇਸ ਦੇ ਆਧਾਰ ’ਤੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਾਰਵਾਈ ਦੌਰਾਨ ਇਕ ਟਰੈਕਟਰ-ਟਰਾਲੀ ਅਤੇ ਕੱਟੀ ਹੋਈ ਲੱਕੜ ਦੇ ਨੌਂ ਟੁਕੜੇ ਵੀ ਕਬਜ਼ੇ ਵਿਚ ਲਏ ਹਨ। ਦੂਜੇ ਪਾਸੇ, ਮਾਮਲਾ ਦਰਜ ਹੋਣ ਤੋਂ ਬਾਅਦ ਨਿਹੰਗ ਸਿੰਘਾਂ ਵਲੋਂ ਇਕੱਠੇ ਹੋ ਕੇ ਇਸ ਕਾਰਵਾਈ ’ਤੇ ਸਵਾਲ ਉਠਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਿਚ ਰੋਸ ਪੈਦਾ ਹੋਇਆ ਹੈ। ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਰੂ ਦੀਆਂ ਲਾਡਲੀਆਂ ਫੌਜਾਂ ’ਤੇ ਇਸ ਤਰ੍ਹਾਂ ਕਾਰਵਾਈ ਕਰਨ ਦੀ ਨਿਖੇਧੀ ਕੀਤੀ ਇਸ ਤਰਾਂ ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ ਇਸ ਮਾਮਲੇ ਨੂੰ ਸਰਕਾਰੀ ਜਬਰ ਦੱਸਿਆਂ। ਇਨਸਾਫ ਲਈ ਸਾਥ ਦੇਣ ਦਾ ਐਲਾਨ ਕੀਤਾ।
ਪਿਛਲੀ ਖ਼ਬਰ 25 ਗ੍ਰਾਮ ਨਸ਼ੀਲੇ ਪਾਊਡਰ ਸਣੇ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਸੂਬਾ ਸਰਕਾਰ ਲੋਕਤੰਤਰ ਨੂੰ ਭੁੱਲੀ-ਗੌਰਵ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।