22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਲੋਂ ਮਾਨਵ ਏਕਤਾ ਸੰਤ ਸੰਮੇਲਨ ਦੇ ਪਹਿਲੇ ਦਿਨ ਸ਼ਹਿਰ ਦੇ ਬਜ਼ਾਰਾਂ ਚ ਕੱਢੀ ਗਈ ਸੋਭਾ ਯਾਤਰਾ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਤੋਂ 56 ਵੇਂ ਸਾਲਾਨਾ ਮਾਨਵ ਏਕਤਾ ਸੰਤ ਸੰਮੇਲਨ ਦੇ ਪਹਿਲੇ ਦਿਨ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੇਨੈਜਰ ਸੁਦੇਸ਼ ਚੋਪੜਾ ਨੇ ਦੱਸਿਆ ਕਿ ਸ੍ਰੀ ਸ੍ਰੀ 1008 ਮਹਾਂਮੰਡਲੇਸ਼ਵਰ ਈਸ਼ਵਰਾਨੰਦ ਗਿਰ ਜੀ ਮਹਾਰਾਜ ਦੀ ਅਗਵਾਈ ਹੇਠ ਹੋਣ ਵਾਲੇ ਇਸ ਸੰਤ ਸੰਮੇਲਨ ਦੇ ਪਹਿਲੇ ਦਿਨ ਸ਼ੋਭਾ ਯਾਤਰਾ ਕੱਢੀ ਗਈ, ਜੋਕਿ ਲਿਬੜਾ ਕੋਠੀ ਜੀ.

ਅਜੀਤ ਡੈਸਕ 22-11-2026
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਤੋਂ 56 ਵੇਂ ਸਾਲਾਨਾ ਮਾਨਵ ਏਕਤਾ ਸੰਤ ਸੰਮੇਲਨ ਦੇ ਪਹਿਲੇ ਦਿਨ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੇਨੈਜਰ ਸੁਦੇਸ਼ ਚੋਪੜਾ ਨੇ ਦੱਸਿਆ ਕਿ ਸ੍ਰੀ ਸ੍ਰੀ 1008 ਮਹਾਂਮੰਡਲੇਸ਼ਵਰ ਈਸ਼ਵਰਾਨੰਦ ਗਿਰ ਜੀ ਮਹਾਰਾਜ ਦੀ ਅਗਵਾਈ ਹੇਠ ਹੋਣ ਵਾਲੇ ਇਸ ਸੰਤ ਸੰਮੇਲਨ ਦੇ ਪਹਿਲੇ ਦਿਨ ਸ਼ੋਭਾ ਯਾਤਰਾ ਕੱਢੀ ਗਈ, ਜੋਕਿ ਲਿਬੜਾ ਕੋਠੀ ਜੀ.ਟੀ ਰੋਡ ਤੋਂ ਸ਼ੁਰੂ ਹੁੰਦੀ ਹੋਈ, ਸਰਹਿੰਦ ਦੇ ਬਜ਼ਾਰਾਂ, ਸਰਹਿੰਦ ਮੰਡੀ, ਪੁਰਾਣੀ ਸਰਹਿੰਦ ਤੋਂ ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖੇ ਦੇਰ ਸ਼ਾਮ ਸਮਾਪਤ ਹੋਈ, ਜਿਸ ਦਾ ਕਿ ਸ਼ਹਿਰ ਵਾਸੀਆਂ ਤੋਂ ਇਲਾਵਾ ਵਿਧਾਇਕ ਲਖਵੀਰ ਸਿੰਘ ਰਾਏ, ਜ਼ਿਲ੍ਹਾਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਹਿੰਦ ਮੰਡੀ ਦੇ ਪ੍ਰਧਾਨ ਤਰਸੇਮ ਉੱਪਲ , ਕੌਂਸਲਰ ਰਾਜੇਸ਼ ਉੱਪਲ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਰਾਜਨੀਤਕ ਤੇ ਹੋਰ ਜਥੇਬੰਦੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਗਲੇ ਦਿਨ ਦਾ ਧਾਰਮਿਕ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋ ਸ਼ਾਮ 5 ਵਜੇ ਤੱਕ ਚੱਲੇਗਾ, ਜਿਸ ਵਿਚ ਸੰਤਾਂ ਮਹਾਪੁਰਖਾਂ ਵਲੋਂ ਆਈਆਂ ਸੰਗਤਾਂ ਨੂੰ ਪ੍ਰਵਚਨਾਂ, ਕਥਾ ਤੇ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਮੇਲਨ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਮੰਡੀਆਂ ਬੰਦ ਕਰਨ ਦੇ ਹੁਕਮ ਤੋਂ ਬਾਅਦ ਮਜ਼ਦੂਰਾਂ ’ਤੇ ਵਧ ਰਿਹਾ ਆਰਥਿਕ ਬੋਝ ਅਗਲੀ ਖ਼ਬਰ ਹੰਸਾਲੀ ਸਾਹਿਬ ਵਿਖੇ 24 ਨੂੰ ਹੋਣਗੇ ਸੁਭਾਗੇ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ-ਬਾਬਾ ਪਰਮਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।